ਅਕਾਲੀ ਆਗੂ ਮਹੇਸ਼ਇੰਦਰ ਗਰੇਵਾਲ ਨੂੰ ਵੀ ਕੀਤਾ ਗਿਆ ਨਜ਼ਰਬੰਦ

ਲੁਧਿਆਣਾ, 2 ਜੁਲਾਈ (ਜਗਮੀਤ ਸਿੰਘ)- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੱਜ ਹੋਣ ਵਾਲੀ ਸੁਣਵਾਈ ਦੇ ਮਾਮਲੇ ਵਿਚ ਲੁਧਿਆਣਾ ਪੁਲਿਸ ਵਲੋਂ ਸੀਨੀਅਰ ਅਕਾਲੀ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਨੂੰ ਘਰ ਵਿਚ ਨਜ਼ਰਬੰਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਦੋਂ ਅਕਾਲੀ ਆਗੂ ਗਰੇਵਾਲ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸੰਪਰਕ ਨਹੀਂ ਹੋ ਸਕਿਆ।