ਬਿਕਰਮ ਸਿੰਘ ਮਜੀਠੀਆ ਮਾਮਲੇ ਦੀ ਸੁਣਵਾਈ ਲਗਾਤਾਰ ਜਾਰੀ
ਚੰਡੀਗੜ੍ਹ, 2 ਜੁਲਾਈ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸੰਬੰਧੀ ਦਰਜ ਮਾਮਲੇ ਦੀ ਸੁਣਵਾਈ ਲਗਾਤਾਰ ਜਾਰੀ ਹੈ। ਇਸ ਮੌਕੇ ਸਰਕਾਰੀ ਧਿਰ ਵਲੋਂ ਉਨ੍ਹਾਂ ਦਾ ਪੁਲਿਸ ਰਿਮਾਂਡ ਮੰਗਿਆ ਗਿਆ, ਜਿਸ ਦੇ ਵਿਰੋਧ ’ਚ ਬਚਾਅ ਪੱਖ ਨੇ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਹੈ। ਜਲਦ ਹੀ ਇਸ ਮਾਮਲੇ ਵਿਚ ਜੱਜ ਮੇਘਾ ਧਾਲੀਵਾਲ ਵਲੋਂ ਫੈਸਲਾ ਸੁਣਾਇਆ ਜਾਵੇਗਾ।