ਬੀ.ਕੇ.ਯੂ. ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਦਲਜੀਤ ਸਿੰਘ ਖਾਲਸਾ ਵਿਰੁੱਧ ਕੇਸ ਦਰਜ

ਜੰਡਿਆਲਾ ਗੁਰੂ, 2 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਜੰਡਿਆਲਾ ਗੁਰੂ ਦੇ ਪ੍ਰਧਾਨ ਦਲਜੀਤ ਸਿੰਘ ਖਾਲਸਾ ਨੂੰ ਅੱਜ ਜੰਡਿਆਲਾ ਗੁਰੂ ਪੁਲਿਸ ਨੇ ਉਸ ਵਿਰੁੱਧ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਤੇ ਜੇਲ ਭੇਜ ਦਿੱਤਾ, ਜਿਸ ਦੇ ਰੋਸ ਵਜੋਂ ਥਾਣਾ ਜੰਡਿਆਲਾ ਗੁਰੂ ਦੇ ਬਾਹਰ ਕਿਸਾਨ ਯੂਨੀਅਨ ਵਲੋਂ ਰੋਸ ਧਰਨਾ ਲਗਾ ਦਿੱਤਾ ਗਿਆ ਜੋ ਕਿ ਅਜੇ ਵੀ ਜਾਰੀ ਹੈ। ਥਾਣਾ ਜੰਡਿਆਲਾ ਗੁਰੂ ਦੇ ਐਸ. ਐਚ. ਓ. ਹਰਚੰਦ ਸਿੰਘ ਨੇ ਦੱਸਿਆ ਕਿ ਪਿੰਡ ਧਾਰੜ ਵਿਖੇ 70 ਕਿੱਲਿਆਂ ਦੀ ਪਰਾਲੀ ਦੇ ਢੇਰ ਨੂੰ ਅੱਗ ਲਗਾਉਣ ਅਤੇ ਗੁੱਜਰਾਂ ਦੀ ਔਰਤ ਨੂੰ ਮੰਦਾ-ਚੰਗਾ ਬੋਲਣ ਦੇ ਦੋਸ਼ਾਂ ਤਹਿਤ ਦਲਜੀਤ ਸਿੰਘ ਖਾਲਸਾ ਵਿਰੁੱਧ ਜਾਂਚ-ਪੜਤਾਲ ਤੋਂ ਬਾਅਦ ਕੇਸ ਦਰਜ ਕੀਤਾ ਗਿਆ ਹੈ।