JALANDHAR WEATHER

ਮਾਈਕ੍ਰੋਸਾਫਟ ਵੱਡੇ ਪੱਧਰ 'ਤੇ ਛਾਂਟੀ ਕਰੇਗਾ

ਨਵੀਂ ਦਿੱਲੀ ,2 ਜੁਲਾਈ - ਤਕਨਾਲੋਜੀ ਦਿੱਗਜ ਮਾਈਕ੍ਰੋਸਾਫਟ ਹਜ਼ਾਰਾਂ ਕਰਮਚਾਰੀਆਂ ਨੂੰ ਕੱਢਣ ਜਾ ਰਿਹਾ ਹੈ। ਪਿਛਲੇ ਕੁਝ ਮਹੀਨਿਆਂ ਵਿਚ ਇਹ ਦੂਜੀ ਵਾਰ ਹੈ ਜਦੋਂ ਕਰਮਚਾਰੀਆਂ ਨੂੰ ਕੱਢਿਆ ਜਾ ਰਿਹਾ ਹੈ। ਅਮਰੀਕੀ ਕੰਪਨੀ ਨੇ ਬੁੱਧਵਾਰ ਤੋਂ ਕਰਮਚਾਰੀਆਂ ਨੂੰ ਬਰਖ਼ਾਸਤਗੀ ਦੇ ਨੋਟਿਸ ਭੇਜਣੇ ਸ਼ੁਰੂ ਕਰ ਦਿੱਤੇ ਹਨ। ਹਾਲਾਂਕਿ, ਮਾਈਕ੍ਰੋਸਾਫਟ ਨੇ ਇਹ ਨਹੀਂ ਦੱਸਿਆ ਕਿ ਉਹ ਕਿੰਨੇ ਕਰਮਚਾਰੀਆਂ ਨੂੰ ਕੱਢੇਗਾ। ਪਰ ਇਹ ਅੰਕੜਾ ਪਿਛਲੇ ਸਾਲ ਕੰਪਨੀ ਦੇ ਕੁੱਲ ਕਰਮਚਾਰੀਆਂ ਦੀ ਗਿਣਤੀ ਦੇ 4 ਪ੍ਰਤੀਸ਼ਤ ਤੋਂ ਘੱਟ ਹੋਵੇਗਾ। ਮਾਈਕ੍ਰੋਸਾਫਟ ਨੇ ਕਿਹਾ ਕਿ ਛਾਂਟੀ ਦੁਨੀਆ ਭਰ ਦੀਆਂ ਕਈ ਟੀਮਾਂ ਨੂੰ ਪ੍ਰਭਾਵਿਤ ਕਰੇਗੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ