JALANDHAR WEATHER

ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਤੇ ਐਸ.ਐਸ.ਪੀ. ਬਟਾਲਾ ਵਲੋਂ ਡੇਰਾ ਬਾਬਾ ਨਾਨਕ ਦਾ ਦੌਰਾ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 3 ਜੁਲਾਈ (ਹੀਰਾ ਸਿੰਘ ਮਾਂਗਟ)- ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਇਲਾਕੇ ਅੰਦਰ ਵੱਧ ਰਹੇ ਅਪਰਾਧਾਂ ਨੂੰ ਰੋਕਣ ਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਦੇਰ ਰਾਤ ਪੰਜਾਬ ਪੁਲਿਸ ਵਲੋਂ ਸਰਦਾਰ ਜੋਗਾ ਸਿੰਘ ਡੀ. ਐਸ. ਪੀ. ਡੇਰਾ ਬਾਬਾ ਨਾਨਕ ਦੀ ਅਗਵਾਈ ਹੇਠ ਭਾਰੀ ਪੁਲਿਸ ਪਾਰਟੀ ਸਮੇਤ ਸਪੈਸ਼ਲ ਨਾਕਾ ਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਬਿਨਾਂ ਅਧੂਰੇ ਕਾਗਜ਼ਾਂ ਵਾਲੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਪੁਲਿਸ ਵਲੋਂ ਅਧੂਰੇ ਕਾਗਜ਼ਾਂ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ ਅਤੇ ਕਈ ਸ਼ੱਕੀ ਵਾਹਨਾਂ ਨੂੰ ਜ਼ਬਤ ਵੀ ਕੀਤਾ ਗਿਆ। ਇਨ੍ਹਾਂ ਸਪੈਸ਼ਲ ਨਾਕਿਆਂ ਦਾ ਜਾਇਜ਼ਾ ਲੈਣ ਲਈ ਦੇਰ ਰਾਤ ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਸਤਿੰਦਰ ਸਿੰਘ,ਐਸ.ਐਸ.ਪੀ. ਬਟਾਲਾ ਸਹੇਲ ਕਾਸਮ ਮੀਰ ਵੀ ਪੁੱਜੇ। ਇਸ ਮੌਕੇ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਅੱਡਾ ਧਰਮਕੋਟ ਰੰਧਾਵਾ ਵਿਖੇ ਪਹੁੰਚੇ ਡੀ.ਆਈ.ਜੀ. ਬਾਰਡਰ ਰੇਂਜ ਸਤਿੰਦਰ ਸਿੰਘ, ਐਸ.ਐਸ.ਪੀ. ਬਟਾਲਾ ਤੇ ਐਸ.ਐਸ.ਪੀ. ਗੁਰਦਾਸਪੁਰ ਵਲੋਂ ਸਪੈਸ਼ਲ ਨਾਕਾ ਬੰਦੀ ਦਾ ਜਾਇਜ਼ਾ ਲੈਂਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵਲੋਂ ਅਪਰਾਧ ਰੋਕਣ ਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਅੱਜ ਸਾਰੀ ਰੇਂਜ ਦੇ ਵਿਚ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਹੈ ਤਾਂ ਜੋ ਪੰਜਾਬ ਗਲਤ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਲਈ ਸਾਰੇ ਅਧਿਕਾਰੀ ਬਾਹਰ ਨਿਕਲ ਕੇ ਚੈਕਿੰਗ ਕਰ ਰਹੇ ਹਨ ਤਾਂ ਕਿ ਜਿਹੜੇ ਸ਼ੱਕੀ ਲੋਕ ਬਿਨ੍ਹਾਂ ਨੰਬਰੀ ਵਾਹਨਾਂ ’ਤੇ ਘੁੰਮ ਰਹੇ ਹਨ, ਉਨ੍ਹਾਂ ਦੇ ਉੱਪਰ ਸਖ਼ਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਤੋਂ ਨਸ਼ੇ ਦੇ ਸੌਦਾਗਰਾਂ ਅਤੇ ਭੈੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ