JALANDHAR WEATHER

ਸੰਜੀਵ ਅਰੋੜਾ ਨੇ ਕੈਬਿਨਟ ਮੰਤਰੀ ਵਜੋਂ ਚੁੱਕੀ ਸਹੁੰ

ਚੰਡੀਗੜ੍ਹ, 3 ਜੁਲਾਈ- ਪੰਜਾਬ ਵਿਚ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਕੈਬਿਨੇਟ ਵਿਸਥਾਰ ਹੋ ਗਿਆ ਹੈ। ਸਹੁੰ ਚੁੱਕ ਸਮਾਗਮ ਰਾਜ ਭਵਨ ਵਿਚ ਹੋਇਆ। ਰਾਜ ਸਭਾ ਛੱਡ ਕੇ ਲੁਧਿਆਣਾ ਤੋਂ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਬਣ ਗਏ ਹਨ। ਉਨ੍ਹਾਂ ਨੇ ਰਾਜ ਭਵਨ ਵਿਖੇ ਹੋਏ ਇਕ ਸਮਾਰੋਹ ਵਿਚ ਸਹੁੰ ਚੁੱਕੀ।ਉਨ੍ਹਾਂ ਨੂੰ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਅਹੁਦੇ ਦੀ ਸਹੁੰ ਚੁਕਵਾਈ। ਸੂਤਰਾਂ ਅਨੁਸਾਰ ਉਨ੍ਹਾਂ ਨੂੰ ਹਾਊਸਿੰਗ ਵਿਭਾਗ ਜਾਂ ਉਦਯੋਗ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ‘ਆਪ’ ਸਰਕਾਰ ਦੇ ਲਗਭਗ ਸਾਢੇ 3 ਸਾਲਾਂ ਦੇ ਕਾਰਜਕਾਲ ਵਿਚ ਇਹ 7ਵਾਂ ਕੈਬਨਿਟ ਵਿਸਥਾਰ ਹੋਵੇਗਾ। ਇਸ ਤੋਂ ਬਾਅਦ ਮੰਤਰੀਆਂ ਦੇ ਵਿਭਾਗਾਂ ਵਿਚ ਵੀ ਬਦਲਾਅ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਮੁਖੀ ਅਤੇ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਤੇ ਹੋਰ ਕਈ ਆਗੂ ਵੀ ਸਹੁੰ ਚੁੱਕ ਸਮਾਗਮ ਵਿਚ ਹਿੱਸਾ ਲੈਣ ਲਈ ਪਹੁੰਚੇ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਆਖਰੀ ਵਾਰ ਸਤੰਬਰ 2024 ਵਿਚ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਸੀ। ਇਸ ਦੌਰਾਨ ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮਹਿੰਦਰ ਭਗਤ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕੀਤਾ ਗਿਆ ਸੀ। ਜਦੋਂ ਕਿ ਬਲਕਾਰ ਸਿੰਘ, ਚੇਤਨ ਸਿੰਘ ਜੋਧਮਾਜਰਾ, ਬ੍ਰਹਮਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਨੂੰ ਛੁੱਟੀ ਦੇ ਦਿੱਤੀ ਗਈ ਸੀ। ਪੰਜਾਬ ਵਿਚ ਮੁੱਖ ਮੰਤਰੀ ਮਾਨ ਸਮੇਤ ਮੰਤਰੀ ਮੰਡਲ ਵਿਚ 18 ਮੰਤਰੀ ਹੋ ਸਕਦੇ ਹਨ। ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ 16 ਮੰਤਰੀ ਹਨ। ਅਰੋੜਾ ਦੇ ਮੰਤਰੀ ਮੰਡਲ ਵਿਚ ਸ਼ਾਮਿਲ ਹੋਣ ਤੋਂ ਬਾਅਦ 17 ਮੰਤਰੀ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ