JALANDHAR WEATHER

ਨਿੱਜੀਕਰਨ ਨੂੰ ਲੈ ਕੇ ਵੱਖ-ਵੱਖ ਯੂਨੀਅਨਾਂ ਵਲੋਂ ਪਾਵਰਕਾਰਮ ਦੇ ਮੁੱਖ ਦਫਤਰ ਅੱਗੇ ਵਿਸ਼ਾਲ ਧਰਨਾ

ਪਟਿਆਲਾ, 3 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਅੱਜ ਪਟਿਆਲਾ ਦੇ ਪਾਵਰਕਾਮ ਦੇ ਮੁੱਖ ਦਫਤਰ ਦੇ ਬਾਹਰ ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਅਤੇ ਕੋਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟਰਾਂਸਕੋ ਆਊਟਸੋਰਸ ਮੁਲਾਜ਼ਮ ਪੰਜਾਬ ਦੁਆਰਾ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਧਰਨੇ ਪ੍ਰਦਰਸ਼ਨ ਦਾ ਕਾਰਨ ਬਿਜਲੀ ਵਿਭਾਗ ਦੁਆਰਾ ਨਿੱਜੀਕਰਨ ਦੀ ਨੀਤੀ ਨੂੰ ਅਪਣਾਇਆ ਜਾਣਾ ਹੈ। ਇਹ ਧਰਨਾ 1 ਵਜੇ ਤੋਂ ਸ਼ੁਰੂ ਹੋਇਆ ਅਤੇ ਧਰਨੇ ਤੋਂ ਬਾਅਦ ਸ਼ਹਿਰ ਵਿਚ ਇਕ ਮਾਰਚ ਵੀ ਕੱਢਿਆ ਗਿਆ।  ਧਰਨਾ ਪ੍ਰਦਰਸ਼ਨ ਦੇ ਰਹੇ ਆਗੂਆਂ ਦੁਆਰਾ ਨਿੱਜੀਕਰਨ ਖਿਲਾਫ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਦੀ ਤਰਜ਼ ਉਤੇ ਹੁਣ ਸੂਬਾ ਸਰਕਾਰ ਵਲੋਂ ਵੀ ਬਿਜਲੀ ਵਿਭਾਗ ਵਿਚ ਨਿੱਜੀਕਰਨ ਦੀ ਨੀਤੀ ਨੂੰ ਅਪਣਾਇਆ ਜਾ ਰਿਹਾ ਹੈ, ਇਸ ਦਾ ਤਾਜ਼ਾ ਉਦਾਹਰਨ ਪਿਛਲੇ ਸਮਿਆਂ ਵਿਚ ਲਾਲੜੂ ਅਤੇ ਖਰੜ ਡਵੀਜ਼ਨ ਦੇ ਨਿੱਜੀਕਰਨ ਦੀ ਵਿਉਂਤ ਪੰਜਾਬ ਵਿਕਾਸ ਕਾਰਪੋਰੇਸ਼ਨ ਕੋਲ ਪੇਸ਼ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿਚ ਠੇਕੇਦਾਰੀ ਉੱਪਰ ਸੈਂਕੜੇ ਹੀ ਮੁਲਾਜ਼ਮ ਕੰਮ ਕਰਦੇ ਹਨ ਅਤੇ ਜੇਕਰ ਇਨ੍ਹਾਂ ਵਿਭਾਗਾਂ ਦਾ ਨਿੱਜੀਕਰਨ ਹੋਵੇਗਾ ਤਾਂ ਕਿੰਨੇ ਹੀ ਮੁਲਾਜ਼ਮਾਂ ਦਾ ਭਵਿੱਖ ਖਤਰੇ ਵਿਚ ਪੈ ਜਾਵੇਗਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ