JALANDHAR WEATHER

ਛੋਟੇ ਹਾਥੀ ਦੀ ਟਰਾਲੇ ਨਾਲ ਟੱਕਰ 'ਚ 1 ਦੀ ਮੌਤ, 6 ਜ਼ਖਮੀ

ਮਾਛੀਵਾੜਾ ਸਾਹਿਬ, 3 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਨੇੜਲੇ ਪਿੰਡ ਬਹਿਲੋਲਪੁਰ ਸਰਹਿੰਦ ਨਹਿਰ ਕਿਨਾਰੇ ਵਾਪਰੇ ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਅਤੇ 2 ਗੰਭੀਰ ਹੋਣ ਤੋਂ ਇਲਾਵਾ 6 ਜ਼ਖ਼ਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਸਹਿਜੋ ਮਾਜਰੇ ਤੋਂ 15-16 ਮਜ਼ਦੂਰ ਛੋਟੇ ਹਾਥੀ ਵਿਚ ਸਵਾਰ ਹੋ ਕੇ ਝੋਨੇ ਦੀ ਪਨੀਰੀ ਪੁੱਟਣ ਜਾ ਰਹੇ ਸਨ ਕਿ ਸਰਹਿੰਦ ਨਹਿਰ ਕਿਨਾਰੇ ਪਿੰਡ ਬਹਿਲੋਲਪੁਰ ਨੇੜੇ ਪਿੱਛੋਂ ਆ ਰਹੇ ਟਰਾਲੇ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਇਕ ਮਜ਼ਦੂਰ ਰੋਹਿਤ (25) ਦੀ ਮੌਤ ਹੋ ਗਈ ਤੇ 2 ਗੰਭੀਰ ਹਨ ਜਦਕਿ ਬਾਕੀ ਜ਼ਖ਼ਮੀਆਂ ਨੂੰ ਸਮਰਾਲਾ ਦੇ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਗੰਭੀਰ ਸੱਟਾਂ ਵਾਲੇ ਮਜ਼ਦੂਰਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ। ਡਾਕਟਰ ਮਨਦੀਪ ਸਿੰਘ ਨੇ ਕਿਹਾ ਕਿ ਸਵੇਰੇ 7 ਵਜੇ ਹਸਪਤਾਲ ਵਿਚ ਚਾਰ ਪ੍ਰਵਾਸੀ ਮਜ਼ਦੂਰ ਲਿਆਂਦੇ ਗਏ ਜਿਨ੍ਹਾਂ ’ਚੋਂ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਗੰਭੀਰ ਹਾਲਤ ਦੇਖਦੇ ਹੋਏ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਇਸ ਤੋਂ ਬਾਅਦ ਤਿੰਨ ਹੋਰ ਮਜ਼ਦੂਰਾਂ ਨੂੰ ਹਸਪਤਾਲ ਲਿਆਂਦਾ ਗਿਆ ਜਿਨ੍ਹਾਂ ਦਾ ਇਲਾਜ ਹਸਪਤਾਲ ਵਿਚ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਰੈਫਰ ਕੀਤੇ ਗਏ ਮਜ਼ਦੂਰਾਂ ’ਚੋਂ ਇਕ ਦੀ ਰਸਤੇ ਵਿਚ ਹੀ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਐਂਬੂਲੈਂਸ ਰਾਹੀਂ ਵਾਪਸ ਸਮਰਾਲਾ ਹਸਪਤਾਲ ਲਿਆਂਦਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਟਰਾਲੇ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ