ਸ਼੍ਰੋਮਣੀ ਕਮੇਟੀ ਵਲੋਂ 4 ਜੁਲਾਈ 1955 ਨੂੰ ਹੋਏ ਹਮਲੇ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ


ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ 4 ਜੁਲਾਈ 1955 ਨੂੰ ਸ੍ਰੀ ਹਰਿਮੰਦਰ ਸਾਹਿਬ ’ਤੇ ਉਸ ਵੇਲੇ ਦੀ ਸਰਕਾਰ ਵਲੋਂ ਕੀਤੇ ਹਮਲੇ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਜਸਪਾਲ ਸਿੰਘ ਢੱਡੇ, ਰਜਿੰਦਰ ਸਿੰਘ ਰੂਬੀ, ਮਲਕੀਤ ਸਿੰਘ ਬਹਿੜਵਾਲ, ਨਿਸ਼ਾਨ ਸਿੰਘ, ਬਿਕਰਮਜੀਤ ਸਿੰਘ, ਯੁਵਰਾਜ ਸਿੰਘ ਅਤੇ ਗੁਰਤਿੰਦਰ ਸਿੰਘ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸੰਗਤਾਂ ਹਾਜ਼ਰ ਸਨ।