JALANDHAR WEATHER

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ 8 ਜੁਲਾਈ ਨੂੰ ਹੋਣ ਵਾਲੀ ਇਕੱਤਰਤਾ ਹੁਣ 14 ਨੂੰ ਹੋਵੇਗੀ- ਧਾਮੀ

ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ ਤੇ ਭਾਈ ਮਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਸਬੰਧੀ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਬਣਾਈ ਗਈ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ 8 ਜੁਲਾਈ ਦੀ ਥਾਂ, ਹੁਣ 14 ਜੁਲਾਈ ਨੂੰ ਹੋਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਇਤਿਹਾਸਕ ਸ਼ਤਾਬਦੀ ਦੇ ਸਮਾਗਮਾਂ ਨੂੰ ਯਾਦਗਾਰੀ ਤੇ ਪ੍ਰਭਾਵਸ਼ਾਲੀ ਬਣਾਉਣ ਲਈ ਪ੍ਰਧਾਨ ਸ਼੍ਰੋਮਣੀ ਕਮੇਟੀ ਵਲੋਂ ਬੀਤੇ ਦਿਨੀਂ ਇਕ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਦੀ ਇਕੱਤਰਤਾ ਪਹਿਲਾਂ 8 ਜੁਲਾਈ ਨੂੰ ਨੀਯਤ ਕੀਤੀ ਗਈ ਸੀ ਪਰ ਕੁਝ ਪ੍ਰਬੰਧਕੀ ਕਾਰਨਾਂ ਕਰਕੇ ਹੁਣ ਇਹ 14 ਜੁਲਾਈ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਦੁਪਹਿਰ 12:00 ਵਜੇ ਹੋਵੇਗੀ, ਜਿਸ ਵਿਚ ਵੱਖ-ਵੱਖ ਸਿੱਖ ਅਤੇ ਪੰਥਕ ਜਥੇਬੰਦੀਆਂ ਦੇ ਆਗੂ ਸਾਹਿਬਾਨ ਅਤੇ ਸਿੱਖ ਵਿਦਵਾਨਾਂ ਨੂੰ ਸ਼ਾਮਿਲ ਕੀਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ