JALANDHAR WEATHER

ਭਾਜਪਾ ਦਾ ਵਫਦ ਲੈਂਡ ਪੂਲਿੰਗ ਨੀਤੀ ਖਿਲਾਫ ਪੰਜਾਬ ਰਾਜਪਾਲ ਨੂੰ ਮਿਲਿਆ

ਲੁਧਿਆਣਾ, 4 ਜੁਲਾਈ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਰਕਾਰ ਵਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਦੇ ਵਿਰੋਧ ’ਚ ਭਾਰਤੀ ਜਨਤਾ ਪਾਰਟੀ ਦੇ ਇਕ ਵਫਦ ਨੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ’ਚ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲ ਕੇ ਮੰਗ-ਪੱਤਰ ਸੌਂਪਿਆ।

ਇਸ ਮੌਕੇ ਪੰਜਾਬ ਪ੍ਰਧਾਨ ਜਾਖੜ ਦੇ ਨਾਲ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਕਾਰਜਕਾਰੀ ਕਮੇਟੀ ਮੈਂਬਰ ਐਡਵੋਕੇਟ ਬਿਕਰਮਜੀਤ ਸਿੰਘ ਸਿੱਧੂ, ਸੂਬਾ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ, ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਵੀ ਮੌਜੂਦ ਸਨ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਦੇ ਨਾਲ ਸੂਬੇ ਦੀ 24000 ਏਕੜ ਤੋਂ ਜ਼ਿਆਦਾ ਉਪਜਾਊ ਜ਼ਮੀਨ ਨੂੰ ਆਪਣੇ ਨਿੱਜੀ ਹਿੱਤਾਂ ਲਈ ਵਰਤਣ ਵਾਸਤੇ ਕਿਸਾਨਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ, ਜਿਸਨੂੰ ਭਾਰਤੀ ਜਨਤਾ ਪਾਰਟੀ ਕਿਸੇ ਵੀ ਕੀਮਤ ’ਤੇ ਸਫਲ ਨਹੀਂ ਹੋਣ ਦੇਵੇਗੀ ਅਤੇ ਪੰਜਾਬ ਭਾਜਪਾ ਕਿਸਾਨਾਂ ਦੇ ਨਾਲ ਮਿਲ ਕੇ ਇਸਦਾ ਡਟਵਾਂ ਵਿਰੋਧ ਕਰੇਗੀ। ਭਾਜਪਾ ਆਗੂਆਂ ਨੇ ਦੱਸਿਆ ਕਿ ਇਸ ਮਾਮਲੇ ’ਚ 7 ਜੁਲਾਈ ਨੂੰ ਜਗਰਾਓਂ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ