JALANDHAR WEATHER

ਨਿੱਜੀ ਹਸਪਤਾਲ 'ਚ ਬੱਚੇ ਦੀ ਮੌਤ, ਪਰਿਵਾਰ ਨੇ ਲਗਾਏ ਡਾਕਟਰ 'ਤੇ ਲਾਪ੍ਰਵਾਹੀ ਦੇ ਦੋਸ਼

ਪਟਿਆਲਾ, 4 ਜੁਲਾਈ (ਅਮਨਦੀਪ ਸਿੰਘ)-ਪਟਿਆਲਾ ਦੇ ਨਿੱਜੀ ਹਸਪਤਾਲ ਵਿਚ ਹੋਈ ਬੱਚੇ ਦੀ ਮੌਤ ਤੋਂ ਬਾਅਦ ਮਾਹੌਲ ਉਸ ਵੇਲੇ ਗਰਮਾ ਗਿਆ ਜਦੋਂ ਬੱਚੇ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੁਆਰਾ ਡਾਕਟਰ ਉੱਪਰ ਇਹ ਇਲਜ਼ਾਮ ਲਗਾਏ ਗਏ ਕਿ ਲਾਪ੍ਰਵਾਹੀ ਕਾਰਨ ਉਨ੍ਹਾਂ ਦੇ ਪੰਜ ਸਾਲਾਂ ਬੱਚੇ ਦੀ ਮੌਤ ਹੋ ਗਈ ਹੈ।

ਪਰਿਵਾਰਕ ਮੈਂਬਰਾਂ ਅਨੁਸਾਰ ਪੰਜ ਸਾਲ ਦਾ ਗੁਰਸਿਮਰਨ ਅੱਜ ਖੇਡਦੇ ਸਮੇਂ ਡਿੱਗ ਗਿਆ ਸੀ, ਜਿਸ ਤੋਂ ਬਾਅਦ ਉਸ ਦੀ ਬਾਂਹ ਵਿਚ ਸੱਟ ਲੱਗ ਗਈ ਅਤੇ ਉਸ ਨੂੰ ਸਨੌਰ ਦੇ ਲਾਗੇ ਇਕ ਨਿੱਜੀ ਹਸਪਤਾਲ ਦੇ ਡਾਕਟਰ ਕੋਲ ਇਲਾਜ ਲਈ ਲਿਜਾਇਆ ਗਿਆ ਸੀ ਅਤੇ ਡਾਕਟਰ ਦੁਆਰਾ ਇਕ ਟੀਕਾ ਇਸ ਬੱਚੇ ਨੂੰ ਲਗਾਇਆ ਗਿਆ, ਜਿਸ ਤੋਂ ਬਾਅਦ ਇਸਦੀ ਸਿਹਤ ਕਾਫੀ ਵਿਗੜ ਗਈ ਅਤੇ ਜਦੋਂ ਉਸ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਲਿਆਂਦਾ ਗਿਆ ਤਾਂ ਰਾਹ ਵਿਚ ਉਸ ਦੀ ਮੌਤ ਹੋ ਗਈ। ਫਿਲਹਾਲ ਪਰਿਵਾਰਕ ਮੈਂਬਰਾਂ ਦਾ ਬੱਚੇ ਦੀ ਮੌਤ ਤੋਂ ਬਾਅਦ ਰੋ-ਰੋ ਕੇ ਬੁਰਾ ਹਾਲ ਹੈ ਅਤੇ ਮੌਕੇ ਉੱਪਰ ਪੁਲਿਸ ਦੁਆਰਾ ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਲਿਖੇ ਜਾ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ