ਯੂ.ਪੀ. ਕਾਰ ਹਾਦਸਾ: ਪੀ.ਐਮ.ਓ. ਵਲੋਂ ਐਕਸ ਗ੍ਰੇਸ਼ੀਆ ਮਦਦ ਦਾ ਐਲਾਨ

ਸੰਭਲ (ਉੱਤਰ ਪ੍ਰਦੇਸ਼), 5 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਭਲ ਵਿਆਹ ਵਾਲੀ ਕਾਰ ਹਾਦਸੇ ਦੀ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਹਰੇਕ ਮ੍ਰਿਤਕ ਦੇ ਰਿਸ਼ਤੇਦਾਰਾਂ ਲਈ 2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਕਮ ਦਾ ਐਲਾਨ ਕੀਤਾ ਹੈ। ਪੀ.ਐਮ.ਓ. ਵਲੋਂ ਸਾਂਝੀ ਕੀਤੀ ਇਕ ਪੋਸਟ ਵਿਚ ਕਿਹਾ ਗਿਆ ਕਿ ਹਰੇਕ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ ਪੀ.ਐਮ.ਐਨ.ਆਰ.ਐਫ. ਤੋਂ 2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਿੱਤੀ ਜਾਵੇਗੀ ਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ ਵਿਚ ਇਕ ਹਾਦਸਾ ਵਾਪਰਿਆ, ਜਿੱਥੇ ਮੈਂਬਰਾਂ ਨੂੰ ਲੈ ਕੇ ਜਾ ਰਹੀ ਇਕ ਕਾਰ ਦੇ ਕੰਧ ਨਾਲ ਟਕਰਾਉਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਹ ਘਟਨਾ ਜੂਨਾਵਈ ਇਲਾਕੇ ਵਿਚ ਸ਼ਾਮ 7:30 ਵਜੇ ਦੇ ਕਰੀਬ ਵਾਪਰੀ, ਜਦੋਂ ਇਕ ਬੋਲੈਰੋ ਨਿਓ ਗੱਡੀ ਜਨਤਾ ਇੰਟਰ ਕਾਲਜ ਦੀ ਕੰਧ ਨਾਲ ਟਕਰਾ ਗਈ।
ਸੰਭਲ ਦੇ ਐਸ.ਪੀ. ਕੇਕੇ ਬਿਸ਼ਨੋਈ ਦੇ ਅਨੁਸਾਰ, ਪੁਲਿਸ ਨੂੰ ਸ਼ਾਮ ਨੂੰ ਹਾਦਸੇ ਦੀ ਸੂਚਨਾ ਮਿਲੀ ਅਤੇ ਉਹ ਤੁਰੰਤ ਮੌਕੇ ’ਤੇ ਪਹੁੰਚੇ। ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜੇ.ਸੀ.ਬੀ. ਦੀ ਮਦਦ ਨਾਲ ਕਾਰ ਨੂੰ ਹਟਾ ਦਿੱਤਾ। ਗੰਭੀਰ ਜ਼ਖਮੀਆਂ ਨੂੰ ਅਲੀਗੜ੍ਹ ਰੈਫਰ ਕੀਤਾ ਗਿਆ ਹੈ, ਅਤੇ ਬਾਕੀ ਪੰਜਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਹਾਦਸਾ ਡਰਾਈਵਰ ਦੀ ਗਲਤੀ ਕਾਰਨ ਹੋਇਆ ਹੈ।