JALANDHAR WEATHER

ਅੱਜ ਜੋ ਵੀ ਹੋ ਰਿਹੈ, ਉਹ ਸਿੱਖ ਭਾਈਚਾਰੇ ਲਈ ਹੈ ਬਹੁਤ ਦੁਖਦਾਈ- ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 5 ਜੁਲਾਈ- ਤਖ਼ਤ ਸ੍ਰੀ ਪਟਨਾ ਸਾਹਿਬ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਈਆ ਐਲਾਨਣ ’ਤੇ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਜੋ ਵੀ ਹੋ ਰਿਹਾ ਹੈ, ਉਹ ਸਿੱਖ ਭਾਈਚਾਰੇ ਲਈ ਬਹੁਤ ਦੁਖਦਾਈ ਹੈ। ਸਿੰਘ ਸਾਹਿਬ (ਸੁਖਬੀਰ ਸਿੰਘ ਬਾਦਲ) ਖੁਦ ਇਸ ਮਾਮਲੇ ਦਾ ਨੋਟਿਸ ਲੈਣਗੇ ਕਿਉਂਕਿ ਇਹ ਕਿਸੇ ਰਾਜਨੀਤਿਕ ਵਿਅਕਤੀ ਬਾਰੇ ਨਹੀਂ ਹੈ। ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫੈਸਲਾ ਹੈ, ਤਾਂ ਇਸ ਲਈ ਕੋਈ ਕਿਵੇਂ ਦੋਸ਼ੀ ਹੋ ਸਕਦਾ ਹੈ? ਕਿਸੇ ਰਾਜਨੀਤਿਕ ਨੇਤਾ ਦਾ ਨਾਮ ਕਿਉਂ ਆਉਣਾ ਚਾਹੀਦਾ ਹੈ? ਪਰ ਇਕ ਸਾਜ਼ਿਸ਼ ਲੰਬੇ ਸਮੇਂ ਤੋਂ ਚੱਲ ਰਹੀ ਹੈ। ਅੱਜ ਦੇਸ਼ ਵਿਚ ਕੁਝ ਤਾਕਤਾਂ ਅਜਿਹੀਆਂ ਹਨ ਕਿ ਉਹ ਸਿੱਖਾਂ ਦੀ ਲੀਡਰਸ਼ਿਪ ਅਤੇ ਅਕਾਲੀ ਦਲ ਦੇ ਖਿਲਾਫ਼ ਕਈ ਤਰੀਕਿਆਂ ਨਾਲ ਗੱਲਾਂ ਕਰ ਰਹੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ