ਅਮਰੀਕਾ 'ਚ ਨੀਰਵ ਮੋਦੀ ਦਾ ਭਰਾ ਨੇਹਾਲ ਗ੍ਰਿਫ਼ਤਾਰ

ਨਵੀਂ ਦਿੱਲੀ, 5 ਜੁਲਾਈ-ਅਧਿਕਾਰੀਆਂ ਨੇ ਪੀ.ਟੀ.ਆਈ. ਨੂੰ ਦੱਸਿਆ ਕਿ ਨੇਹਾਲ ਮੋਦੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਸੀ ਅਤੇ ਅਮਰੀਕੀ ਅਧਿਕਾਰੀਆਂ ਨੇ ਭਾਰਤ ਨੂੰ ਇਸ ਘਟਨਾਕ੍ਰਮ ਬਾਰੇ ਰਸਮੀ ਤੌਰ 'ਤੇ ਸੂਚਿਤ ਕਰ ਦਿੱਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਨੂੰ ਹੋਣੀ ਹੈ, ਜਦੋਂ ਨੇਹਾਲ ਵਲੋਂ ਜ਼ਮਾਨਤ ਮੰਗਣ ਦੀ ਸੰਭਾਵਨਾ ਹੈ। ਹਾਲਾਂਕਿ, ਅਮਰੀਕੀ ਵਕੀਲਾਂ ਵਲੋਂ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਨ ਦੀ ਉਮੀਦ ਹੈ।
ਨੇਹਾਲ ਮੋਦੀ ਨੂੰ ਸ਼ੁੱਕਰਵਾਰ ਨੂੰ ਅਮਰੀਕੀ ਅਧਿਕਾਰੀਆਂ ਨੇ ਹਿਰਾਸਤ ਵਿਚ ਲੈ ਲਿਆ ਸੀ। ਇਹ ਘਟਨਾਕ੍ਰਮ ਈ.ਡੀ. ਅਤੇ ਸੀ.ਬੀ.ਆਈ. ਦੁਆਰਾ ਸੌਂਪੀ ਗਈ ਹਵਾਲਗੀ ਦੀ ਬੇਨਤੀ ਤੋਂ ਬਾਅਦ ਆਇਆ ਹੈ। ਨੇਹਾਲ ਨੂੰ ਅਮਰੀਕੀ ਅਧਿਕਾਰੀਆਂ ਨੇ ਹਿਰਾਸਤ ਵਿਚ ਲੈ ਲਿਆ ਸੀ। ਇਹ ਘਟਨਾਕ੍ਰਮ ਈ.ਡੀ. ਅਤੇ ਸੀ.ਬੀ.ਆਈ. ਦੁਆਰਾ ਸਾਂਝੇ ਤੌਰ 'ਤੇ ਪੇਸ਼ ਕੀਤੀ ਗਈ ਹਵਾਲਗੀ ਦੀ ਬੇਨਤੀ ਤੋਂ ਬਾਅਦ ਆਇਆ ਹੈ।
ਅਮਰੀਕੀ ਨਿਆਂ ਵਿਭਾਗ ਨੇ ਪੁਸ਼ਟੀ ਕੀਤੀ ਹੈ ਕਿ ਨੇਹਾਲ ਮੋਦੀ ਦੀ ਗ੍ਰਿਫ਼ਤਾਰੀ ਭਾਰਤ ਸਰਕਾਰ ਦੀ ਹਵਾਲਗੀ ਬੇਨਤੀ ਤਹਿਤ ਕੀਤੀ ਗਈ ਹੈ ਅਤੇ ਹੁਣ ਅਮਰੀਕਾ ਵਿਚ ਉਸ ਦੀ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨੇਹਾਲ ਮੋਦੀ 'ਤੇ ਭਾਰਤ ਦੇ ਮਨੀ ਲਾਂਡਰਿੰਗ ਰੋਕਥਾਮ ਐਕਟ (PMLA), 2002 ਦੀ ਧਾਰਾ 3 ਤਹਿਤ ਮਨੀ ਲਾਂਡਰਿੰਗ ਦਾ ਆਰੋਪ ਹੈ। ਯਾਨੀ, ਉਸ ਨੇ ਗੈਰ-ਕਾਨੂੰਨੀ ਤਰੀਕਿਆਂ ਨਾਲ ਕਮਾਏ ਪੈਸੇ ਨੂੰ ਵੱਖ-ਵੱਖ ਤਰੀਕਿਆਂ ਨਾਲ ਕਾਨੂੰਨੀ ਦਿਖਾਉਣ ਦੀ ਕੋਸ਼ਿਸ਼ ਕੀਤੀ।