ਪੰਜ ਸਿੰਘ ਸਾਹਿਬਾਨ ਦੀ ਅਕਾਲ ਤਖਤ ਸਕੱਤਰੇਤ ਵਿਖੇ ਇਕੱਤਰਤਾ ਜਾਰੀ

ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਜਾਰੀ ਹੈ। ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਾਹਿਬਾਨ, ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਵੀ ਹਾਜ਼ਰ ਹਨ।
ਜ਼ਿਕਰਯੋਗ ਹੈ ਕਿ ਇਹ ਇਕੱਤਰਤਾ ਤਖ਼ਤ ਸ੍ਰੀ ਪਟਨਾ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਅੱਜ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਪੈਦਾ ਹੋਏ ਹਾਲਾਤ ਉਤੇ ਤੇ ਹੋਰ ਪੰਥਕ ਮਾਮਲਿਆਂ ਬਾਰੇ ਵਿਚਾਰ ਕਰਨ ਲਈ ਕੀਤੀ ਜਾ ਰਹੀ ਹੈ ਅਤੇ ਸਿੰਘ ਸਾਹਿਬਾਨ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਕੋਈ ਆਦੇਸ਼ ਵੀ ਜਾਰੀ ਕੀਤਾ ਜਾਵੇਗਾ। ਥੋੜ੍ਹੀ ਦੇਰ ਤੱਕ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੋਈ ਆਦੇਸ਼ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ।