ਗੁਰਦੀਪ ਸਿੰਘ ਢਿੱਲੋਂ ਨੇ ਰਾਜਾ ਵੜਿੰਗ ਨੂੰ ਕਰਵਾਇਆ ਹਲਕੇ ਦੀ ਸਥਿਤੀ ਤੋਂ ਜਾਣੂ

ਗੁਰੂਹਰਸਹਾਏ (ਫਿਰੋਜ਼ਪੁਰ), 5 ਜੁਲਾਈ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕਰਕੇ ਜਿਥੇ ਉਨ੍ਹਾਂ ਨਾਲ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ-ਚਰਚਾ ਕੀਤੀ, ਉਥੇ ਹੀ ਢਿਲੋਂ ਨੇ ਗੁਰੂ ਹਰਸਹਾਏ ਹਲਕੇ ਦੀ ਸਥਿਤੀ ਤੋਂ ਜਾਣੂ ਕਰਵਾਇਆ।
ਗੁਰਦੀਪ ਸਿੰਘ ਢਿੱਲੋਂ ਨੇ ਸੂਬਾ ਪ੍ਰਧਾਨ ਨੂੰ ਜਾਣੂ ਕਰਵਾਇਆ ਕਿ ਉਨ੍ਹਾਂ ਵਲੋਂ ਲਗਾਤਾਰ ਕਾਂਗਰਸ ਪਾਰਟੀ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਅਗਵਾਈ ਹੇਠ ਕੋਆਰਡੀਨੇਟਰ ਗੁਰਭੇਜ ਸਿੰਘ ਟਿੱਬੀ ਨਾਲ ਮੀਟਿੰਗਾਂ ਕਰਕੇ ਸਾਰੀ ਕਾਂਗਰਸ ਵਲੋਂ ਹਲਕੇ ਦੇ ਹਰ ਬੂਥ ਉਤੇ ਬੂਥ ਕਮੇਟੀਆਂ ਬਣਾਈਆਂ ਗਈਆਂ ਹਨ ਤੇ ਰਹਿੰਦੀਆਂ ਕਮੇਟੀਆਂ ਦਾ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਗੁਰਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਪ੍ਰਾਪਤੀਆਂ ਅਤੇ ਨੀਤੀਆਂ ਤੋਂ ਜਾਣੂ ਕਰਵਾ ਕੇ ਕਾਂਗਰਸ ਨਾਲ ਜੋੜਿਆ ਜਾ ਰਿਹਾ ਹੈ ਅਤੇ ਬੂਥ ਕਮੇਟੀਆਂ ਬਣਾਉਣ ਲਈ ਲੋਕਾਂ ਵਿਚ ਭਰਵਾਂ ਉਤਸ਼ਾਹ ਹੈ।