ਲੋਪੋਕੇ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਕਾਬੂ

ਚੋਗਾਵਾਂ/ਅੰਮ੍ਰਿਤਸਰ, 5 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਮਾਣਯੋਗ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮਨਿੰਦਰ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਇੰਦਰਜੀਤ ਸਿੰਘ ਡੀ.ਐਸ.ਪੀ. ਰਾਜਾਸਾਂਸੀ ਦੀ ਅਗਵਾਈ ਹੇਠ ਥਾਣਾ ਲੋਪੋਕੇ ਪੁਲਿਸ ਵਲੋਂ 510 ਗ੍ਰਾਮ ਹੈਰੋਇਨ ਅਤੇ ਸਕੌਡਾ ਗੱਡੀ ਸਮੇਤ ਇਕ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।
ਇਸ ਸਬੰਧੀ ਡੀ.ਐਸ.ਪੀ. ਰਾਜਾਸਾਂਸੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਲੋਪੋਕੇ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੁਰਮੇਜ ਸਿੰਘ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਜਿਸ ਉਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਲੋਪੋਕੇ ਦੇ ਮੁਖੀ ਹਿਮਾਂਸ਼ੂ ਭਗਤ ਦੀ ਅਗਵਾਈ ਹੇਠ ਥਾਣਾ ਲੋਪੋਕੇ ਪੁਲਿਸ ਵਲੋਂ ਪਿੰਡ ਛੱਡਣ ਅੱਡੇ ਉਤੇ ਉਕਤ ਦੋਸ਼ੀ ਗੁਰਮੇਜ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪੱਟੀ ਨੂੰ 510 ਗ੍ਰਾਮ ਹੈਰੋਇਨ ਅਤੇ ਗੱਡੀ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ।