JALANDHAR WEATHER

ਭਾਰਤ-ਇੰਗਲੈਂਡ ਦੂਜਾ ਟੈਸਟ : ਭਾਰਤ ਵਲੋਂ 6 ਵਿਕਟਾਂ ਦੇ ਨੁਕਸਾਨ 'ਤੇ 427 ਦੌੜਾਂ ਬਣਾ ਕੇ ਪਾਰੀ ਸਮਾਪਤੀ ਦੀ ਘੋਸ਼ਣਾ

ਬਰਮਿੰਘਮ, 5 ਜੁਲਾਈ - ਐਜਬੈਸਟਨ ਵਿਖੇ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਦੀ ਦੂਜੀ ਪਾਰੀ ਵਿਚ ਭਾਰਤੀ ਟੀਮ ਨੇ 6 ਵਿਕਟਾਂ ਦੇ ਨੁਕਸਾਨ 'ਤੇ 427 ਦੌੜਾਂ ਬਣਾ ਕੇ ਪਾਰੀ ਸਮਾਪਤੀ ਦੀ ਘੋਸ਼ਣਾ ਕਰ ਦਿੱਤੀ ਤੇ ਇੰਗਲੈਂਡ ਨੂੰ ਜਿੱਤਣ ਲਈ 608 ਦੌੜਾਂ ਦਾ ਟੀਚਾ ਦਿੱਤਾ।
ਭਾਰਤ ਵਲੋਂ ਦੂਜੀ ਪਾਰੀ 'ਚ ਕਪਤਾਨ ਸ਼ੁਭਮਨ ਗਿੱਲ ਨੇ ਸਭ ਤੋਂ ਵੱਧ 161 ਦੌੜਾਂ ਬਣਾਈਆਂ, ਜਦਕਿ ਰਵਿੰਦਰ ਜਡੇਜਾ ਨੇ 69, ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੇ 65, ਕੇ.ਐਲ.ਰਾਹੁਲ ਨੇ 55 ਅਤੇ ਯਸ਼ਸਵੀ ਜੈਸਵਾਲ ਨੇ 28 ਦੌੜਾਂ ਬਣਾਈਆਂ।
ਖ਼ਬਰ ਲਿਖੇ ਜਾਣ ਤੱਕ ਇੰਗਲੈਂਡ ਨੇ 14 ਦੌੜਾਂ ਬਣਾ ਲਈਆਂ ਸਨ। ਜ਼ੈਕ ਕ੍ਰਾਊਲੀ ਬਿਨਾਂ ਕੋਈ ਦੌੜ ਬਣਾਏ ਆਊਟ ਹੋ ਗਏ। ਜ਼ੈਕ ਕ੍ਰਾਊਲੀ ਨੂੰ ਮੁਹੰਮਦ ਸਿਰਾਜ ਨੇ ਆਊਟ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ