ਮਜੀਠੀਆ ਦੀ ਮੁੜ ਤੋਂ ਅਦਾਲਤ 'ਚ ਪੇਸ਼ੀ ਅੱਜ

ਮੁਹਾਲੀ, 6 ਜੁਲਾਈ - ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅੱਜ ਮੁੜ ਤੋਂ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਮਜੀਠੀਆ ਦਾ 4 ਦਿਨ ਦਾ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ।
ਦੱਸ ਦਈਏ ਕਿ ਵਿਜੀਲੈਂਸ ਵਲੋਂ ਮਜੀਠੀਆ ਨੂੰ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਗਿਆ ਸੀ ਅਤੇ ਉਦੋਂ ਤੋਂ ਹੀ ਉਹ ਪੁਲਿਸ ਰਿਮਾਂਡ 'ਤੇ ਚੱਲ ਰਹੇ ਹਨ।
ਅਧਿਕਾਰੀਆਂ ਵਲੋਂ ਇਸ ਨੂੰ ਲੈ ਕੇ ਪੰਜਾਬ ਸਮੇਤ ਸ਼ਿਮਲਾ ਅਤੇ ਦਿਲੀ ਵਿਚ ਕਈ ਥਾਵਾਂ ਦੀ ਤਲਾਸ਼ੀ ਵੀ ਲਈ ਜਾ ਚੁੱਕੀ ਹੈ। ਪਰ ਵਿਜੀਲੈਂਸ ਵਲੋਂ ਮਜੀਠੀਆ ਦੇ ਮੰਤਰੀ ਬਣਨ ਉਪਰੰਤ ਖ਼ਰੀਦੀ ਗਈ ਸੈਨਿਕ ਫਾਰਮ ਦਿੱਲੀ ਸਥਿਤ ਜਾਇਦਾਦ ਦੀ ਤਲਾਸ਼ੀ ਲਈ ਜਾਣੀ ਬਾਕੀ ਹੈ |