JALANDHAR WEATHER

ਜੰਮੂ ਕਸ਼ਮੀਰ ਐਸਆਈਏ ਵਲੋਂ ਸਰਹੱਦ ਪਾਰ ਨਾਰਕੋ-ਅੱਤਵਾਦ ਮਾਮਲੇ ਵਿਚ ਚਾਰਜਸ਼ੀਟ ਦਾਇਰ

 ਜੰਮੂ, 6 ਜੁਲਾਈ - ਜੰਮੂ ਅਤੇ ਕਸ਼ਮੀਰ ਰਾਜ ਜਾਂਚ ਏਜੰਸੀ (ਐਸ.ਆਈ.ਏ.) ਨੇ ਜੰਮੂ ਵਿਚ ਇਕ ਨਾਰਕੋ-ਅੱਤਵਾਦ ਮਾਮਲੇ ਦੇ ਸੰਬੰਧ ਵਿਚ ਚਾਰਜਸ਼ੀਟ ਦਾਇਰ ਕੀਤੀ ਹੈ। ਐਸ.ਆਈ.ਏ. ਨੇ ਪਾਕਿਸਤਾਨ ਸਥਿਤ ਹਿਜ਼ਬੁਲ ਮੁਜਾਹਿਦੀਨ ਦੇ ਮੁਖੀ ਸਈਦ ਮੁਹੰਮਦ ਯੂਸਫ਼ ਸ਼ਾਹ ਉਰਫ ਸਈਦ ਸਲਾਹੁਦੀਨ ਸਮੇਤ 11 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ।
ਇਸ ਸੰਬੰਧ ਵਿਚ ਸਾਲ 2022 ਵਿਚ ਇਕ ਕੇਸ ਦਰਜ ਕੀਤਾ ਗਿਆ ਸੀ। ਉਦੋਂ ਤੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ। ਤਿੰਨ ਸਾਲਾਂ ਦੀ ਜਾਂਚ ਤੋਂ ਬਾਅਦ ਦੋਸ਼ੀਆਂ ਦੀ ਪਛਾਣ ਕੀਤੀ ਗਈ। ਜਾਂਚ ਵਿਚ ਅੱਤਵਾਦੀਆਂ ਦੇ ਸਮਰਥਕਾਂ ਅਤੇ ਕੋਰੀਅਰਾਂ ਦੇ ਇਕ ਨੈੱਟਵਰਕ ਦਾ ਖ਼ੁਲਾਸਾ ਹੋਇਆ ਜੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ ਅਤੇ ਹਿਜ਼ਬੁਲ ਮੁਜਾਹਿਦੀਨ ਲਈ ਫੰਡ ਇਕੱਠਾ ਕਰ ਰਹੇ ਸਨ।

ਐਸਆਈਏ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਾਂਚ ਵਿਚ ਪਤਾ ਲੱਗਾ ਹੈ ਕਿ ਪਾਕਿਸਤਾਨ ਤੋਂ ਜੰਮੂ ਕਸ਼ਮੀਰ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੀਤੀ ਜਾਂਦੀ ਸੀ। ਨਸ਼ੀਲੇ ਪਦਾਰਥਾਂ ਤੋਂ ਪ੍ਰਾਪਤ ਰਾਸ਼ੀ ਪਾਕਿਸਤਾਨ ਸਥਿਤ ਅੱਤਵਾਦੀ ਦੇ ਨਿਰਦੇਸ਼ਾਂ 'ਤੇ ਇਕ ਦੋਸ਼ੀ ਦੇ ਖਾਤੇ ਵਿਚ ਜਮਾਂ ਹੁੰਦੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ