JALANDHAR WEATHER

ਹਿਮਾਚਲ ਪ੍ਰਦੇਸ਼ : ਕਾਰ ਦੇ ਪਹਾੜ ਤੋਂ ਹੇਠਾਂ ਡਿੱਗਣ ਕਾਰਨ 4 ਮੌਤਾਂ, ਇਕ ਜ਼ਖ਼ਮੀ

ਕੁੱਲੂ (ਹਿਮਾਚਲ ਪ੍ਰਦੇਸ਼), 6 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ 'ਚ ਹੋਏ ਸੜਕ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਜ਼ਿਲ੍ਹੇ ਦੇ ਦੇ ਰੋਹਤਾਂਗ ਦੱਰੇ ਦੇ ਰਾਹਨੀਨਾਲਾ ਨੇੜੇ ਇਕ ਕਾਰ ਸੜਕ ਤੋਂ ਫਿਸਲ ਕੇ ਪਹਾੜ ਤੋਂ ਹੇਠਾਂ ਡਿੱਗ ਗਈ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ।

ਡੀਐਸਪੀ ਮਨਾਲੀ, ਕੇਡੀ ਸ਼ਰਮਾ ਅਨੁਸਾਰ ਗੱਡੀ ਵਿੱਚ ਕੁੱਲ ਪੰਜ ਲੋਕ ਸਨ। ਇਕ ਵਿਅਕਤੀ ਗੰਭੀਰ ਜ਼ਖਮੀ ਹੈ। ਬਚਾਅ ਕਾਰਜ ਅਜੇ ਵੀ ਜਾਰੀ ਹਨ। ਮ੍ਰਿਤਕਾਂ ਅਤੇ ਜ਼ਖਮੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਵਲੋਂ ਹਾਦਸੇ ਨੂੰ ਲੈ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਇਸ ਹਾਦਸੇ ਨੂੰ ਦਹਿਲਾ ਦੇਣ ਵਾਲਾ ਦੱਸਿਆ ਤੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜ਼ਖ਼ਮੀ ਵਿਅਕਤੀ ਦੇ ਇਲਾਜ ਵਿਚ ਕੋਈ ਕਮੀ ਨਾ ਆਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ