ਪੁਲਿਸ ਦੀ ਵੱਡੀ ਕਾਰਵਾਈ 3 ਮੁੱਖ ਕਾਰਕੁਨ ਗ੍ਰਿਫ਼ਤਾਰ ,ਡਾਕਟਰ ਅਨਿਲਜੀਤ ਕੰਬੋਜ ਦੇ ਕਤਲ ਦੀ ਬਣਾਈ ਸੀ ਯੋਜਨਾ

ਮੋਗਾ ,6 ਜੁਲਾਈ - ਮੋਗਾ ਪੁਲਿਸ ਨੇ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਕਾਊਂਟਰ ਇੰਟੈਲੀਜੈਂਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਕੈਨੇਡਾ ਸਥਿਤ ਗੈਂਗਸਟਰ ਲਖਵੀਰ ਸਿੰਘ ਉਰਫ਼ ਲੰਡਾ ਹਰੀਕੇ ਵਲੋਂ ਰਚੀ ਗਈ ਟਾਰਗੇਟ ਕਿਲਿੰਗ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਪੁਲਿਸ ਨੇ ਇਸ ਮਾਡਿਊਲ ਦੇ 3 ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਲਖਵੀਰ ਸਿੰਘ ਉਰਫ਼ ਲੰਡਾ ਹਰੀਕੇ ਦੇ ਇਸ਼ਾਰੇ 'ਤੇ ਡਾਕਟਰ ਅਨਿਲਜੀਤ ਕੰਬੋਜ ਦੇ ਕਤਲ ਦੀ ਯੋਜਨਾ ਬਣਾਈ ਸੀ।
ਇਸ ਆਪ੍ਰੇਸ਼ਨ ਦੌਰਾਨ ਮੁਲਜ਼ਮਾਂ ਅਤੇ ਪੁਲਿਸ ਵਿਚਕਾਰ ਇਕ ਮੁਕਾਬਲਾ ਵੀ ਹੋਇਆ, ਜਿਸ ਵਿਚ ਮੁਲਜ਼ਮਾਂ ਦੀਆਂ ਲੱਤਾਂ ਵਿਚ ਗੋਲੀਆਂ ਲੱਗੀਆਂ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਮਨੁੱਖੀ ਖ਼ੁਫ਼ੀਆ ਜਾਣਕਾਰੀ ਅਤੇ ਤਕਨੀਕੀ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਟੀਮ ਨੇ ਇਸ ਪੂਰੇ ਮਾਡਿਊਲ ਦਾ ਪਰਦਾਫਾਸ਼ ਕੀਤਾ, ਜਿਸ ਨਾਲ ਇਕ ਵੱਡੀ ਘਟਨਾ ਟਲ ਗਈ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਗਈ।
ਇਸ ਮੌਕੇ 'ਤੇ 2 ਪਿਸਤੌਲ (.30 ਬੋਰ) ਅਤੇ 10 ਜ਼ਿੰਦਾ ਕਾਰਤੂਸ 1 ਪਿਸਤੌਲ (.32 ਬੋਰ) ਅਤੇ 3 ਜ਼ਿੰਦਾ ਕਾਰਤੂਸ ਅਤੇ 1 ਕਾਰ ਬਰਾਮਦ ਕੀਤੀ ਹੈ।