JALANDHAR WEATHER

ਬੱਸ ਅਤੇ ਕਾਰ ਦੀ ਹੋਈ ਸਿੱਧੀ ਟੱਕਰ, ਕਈ ਮੌਤਾਂ, ਰਾਹਤ ਕਾਰਜ ਜਾਰੀ

ਘੋਗਰਾ, ਮੁਕੇਰੀਆਂ, (ਹੁਸ਼ਿਆਰਪੁਰ), 7 ਜੁਲਾਈ (ਰਾਮਗੜ੍ਹੀਆ/ਰਵਿੰਦਰ ਸਿੰਘ ਸਲਾਰੀਆ)- ਅੱਜ ਸਵੇਰੇ 10 ਵਜੇ ਦੇ ਕਰੀਬ ਹਾਜੀਪੁਰ ਤੋਂ ਦਸੂਹਾ ਵੱਲ ਨੂੰ ਜਾ ਰਹੀ ਨਿੱਜੀ ਕੰਪਨੀ ਦੀ ਮਿੰਨੀ ਬੱਸ, ਜੋ ਸਵਾਰੀਆਂ ਨਾਲ ਭਰੀ ਹੋਈ ਸੀ, ਦੀ ਸਿੱਧੀ ਟੱਕਰ ਸਾਹਮਣੇ ਤੋਂ ਆ ਰਹੇ ਕਾਰ ਨਾਲ ਹੋ ਗਈ। ਇਸ ਦੌਰਾਨ ਸਵਾਰੀਆਂ ਨਾਲ ਭਰੀ ਬੱਸ ਵਿਚ, ਜਿਥੇ ਦੋ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ, ਉਥੇ ਹੀ ਕਈਆਂ ਦੀ ਮੌਤ ਹੋ ਗਈ ।

ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਅਤੇ ਕਾਰ ਦੀ ਹੋਈ ਸਿੱਧੀ ਟੱਕਰ ਇੰਨੀ ਸੀ ਕਿ ਸਵਾਰੀਆਂ ਬੁਰੀ ਤਰ੍ਹਾਂ ਬਸ ਵਿਚ ਹੀ ਫਸ ਗਈਆਂ ਅਤੇ ਉਨ੍ਹਾਂ ਨੂੰ ਕ੍ਰੇਨ ਦੀ ਮਦਦ ਨਾਲ ਬੱਸ ਵਿਚੋਂ ਲੋਕਾਂ ਅਤੇ ਪ੍ਰਸ਼ਾਸਨ ਵਲੋਂ ਕੱਢਿਆ ਜਾ ਰਿਹਾ ਸੀ। ਸੂਚਨਾ ਮਿਲਣ ’ਤੇ ਐਸ.ਡੀ.ਐਮ. ਦਸੂਹਾ, ਡੀ.ਐਸ.ਪੀ., ਐਸ.ਐਚ.ਓ. ਅਤੇ ਹਲਕਾ ਵਿਧਾਇਕ ਕਰਮਵੀਰ ਸਿੰਘ ਘੁੰਮਣ ਵੀ ਮੌਕੇ ’ਤੇ ਪਹੁੰਚ ਗਏ। ਇਸ ਹਾਦਸੇ ਵਿਚ ਹੁਣ ਤੱਕ 4 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ ਪਰ ਕਈਆਂ ਦੀ ਹਾਲਤ ਬੇਹੱਦ ਗੰਭੀਰ ਬਣੀ ਹੋਈ ਹੈ, ਜਿਸ ਕਾਰਨ ਮੌਤਾਂ ਦੀ ਗਿਣਤੀ ਵਧ ਸਕਦੀ ਹੈ।

ਮੌਕੇ ’ਤੇ ਮੌਜੂਦ ਵਿਅਕਤੀ ਵਲੋਂ ਮੌਤਾਂ ਦੀ ਗਿਣਤੀ 8 ਦੱਸੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ