JALANDHAR WEATHER

ਗਲਤ ਦਵਾਈ ਖਾਣ ਕਾਰਨ ਨੌਜਵਾਨ ਦੀ ਮੌਤ

ਕਪੂਰਥਲਾ, 7 ਜੁਲਾਈ (ਅਮਨਜੋਤ ਸਿੰਘ ਵਾਲੀਆ)-ਪਿੰਡ ਢੁੱਡੀਆਂਵਾਲ ਵਿਖੇ ਬਾਬਾ ਦੀਪ ਸਿੰਘ ਨਗਰ ਵਿਖੇ ਇਕ ਨੌਜਵਾਨ ਵਲੋਂ ਗਲਤ ਦਵਾਈ ਖਾਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸ.ਐਚ.ਓ. ਨਿਰਵੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਪਾਲ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ, ਜਿਸ ਦੀ ਗਲਤ ਦਵਾਈ ਖਾਣ ਕਾਰਨ ਮੌਤ ਹੋ ਗਈ, ਜਿਸ 'ਤੇ ਉਨ੍ਹਾਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ।

ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਵਿਅਕਤੀ ਦੇ ਵੱਡੇ ਭਰਾ ਦੀ ਕੁਝ ਸਾਲ ਪਹਿਲਾਂ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ, ਜਿਸ ਕਾਰਨ ਉਹ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਤੇ ਉਸਦੀ ਦਵਾਈ ਵੀ ਚੱਲ ਰਹੀ ਸੀ, ਜਿਸਨੇ ਬੀਤੀ ਰਾਤ ਘਰ ਵਿਚ ਪਈ ਕੋਈ ਗਲਤ ਦਵਾਈ ਖਾ ਲਈ ਤੇ ਮੌਤ ਹੋ ਗਈ। ਉਸ ਦਾ ਅੱਜ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ