ਪਿਸਤੌਲ ਦੀ ਨੋਕ 'ਤੇ ਸਕੂਟਰੀ ਸਵਾਰ ਤੋਂ 20 ਲੱਖ ਲੁੱਟੇ

ਬਠਿੰਡਾ, 7 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ)-ਅੱਜ ਸ਼ਾਮੀਂ ਬਠਿੰਡਾ ਦੇ ਅਮਰੀਕ ਸਿੰਘ ਰੋਡ 'ਤੇ ਗੱਡੀ ਸਵਾਰ ਅਣਪਛਾਤੇ ਵਿਅਕਤੀ ਪਿਸਤੌਲ ਦੀ ਨੋਕ 'ਤੇ ਇਕ ਮਨੀ ਐਕਸਚੇਂਜਰ ਦੇ ਸਕੂਟਰੀ ਸਵਾਰ ਮੁਲਾਜ਼ਮਾਂ ਕੋਲੋਂ 20 ਲੱਖ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ। ਲੁੱਟ ਕਰਨ ਵਾਲਿਆਂ ਦੀ ਗਿਣਤੀ ਚਾਰ ਦੱਸੀ ਜਾ ਰਹੀ ਹੈ, ਜਿਨ੍ਹਾਂ ਵਿਚੋਂ ਗੱਡੀ 'ਚੋਂ ਉਤਰ ਕੇ ਨਕਦੀ ਵਾਲਾ ਬੈਗ ਖੋਹਣ ਵਾਲੇ ਦੋ ਜਣੇ ਸਨ। ਪੁਲਿਸ ਦੀਆਂ ਟੀਮਾਂ ਮਾਮਲੇ ਦੀ ਮੁੱਢਲੀ ਪੜਤਾਲ ਉਪਰੰਤ ਲੁਟੇਰਿਆਂ ਦੀ ਭਾਲ ਵਿਚ ਜੁਟ ਗਈਆਂ ਹਨ।