ਪੰਜਾਬ ਕੈਬਨਿਟ 'ਚ ਹੋਏ ਅਹਿਮ ਫੈਸਲੇ

ਚੰਡੀਗੜ੍ਹ, 7 ਜੁਲਾਈ-ਪੰਜਾਬ ਕੈਬਨਿਟ 'ਚ ਅਹਿਮ ਫੈਸਲੇ ਲਏ ਗਏ ਹਨ। ਇਸ ਦੌਰਾਨ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਸਿੱਖਿਆ ਮੰਤਰੀ, ਗੁਰਮੀਤ ਸਿੰਘ ਖੁੱਡੀਆਂ ਮੌਜੂਦ ਹਨ।CGC ਤੇ Rayat & bahra ਨੂੰ ਯੂਨੀਵਰਸਿਟੀ ਦਾ ਦਰਜਾ ਦੇਣ ਦੀ ਗੱਲ ਕਹੀ ਗਈ ਤੇ ਬੈਲ ਗੱਡੀਆਂ ਦੀਆਂ ਜਲਦ ਦੌੜਾਂ ਸ਼ੁਰੂ ਕਰਵਾਉਣ ਲਈ ਵੀ ਕਿਹਾ ਤੇ ਪੰਜਾਬ ਵਿਚ 3600 ਟੀਚਰਾਂ ਦੀ ਸਪੈਸ਼ਲ ਭਰਤੀ ਜਲਦ ਹੋਵੇਗੀ। BBMB ਤੇ CISF ਦੀ ਦਿੱਤੀ ਨਿਯੁਕਤੀ ਰੱਦ ਕੀਤੀ ਹੈ।
ਦੱਸ ਦਈਏ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਦੋ ਪ੍ਰਾਈਵੇਟ ਯੂਨੀਵਰਸਿਟੀਆਂ, ਸੀ.ਜੀ.ਸੀ., ਰਿਆਤ ਬਾਹਰਾ ਹੁਸ਼ਿਆਰਪੁਰ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਕਿਲਾ ਰਾਏਪੁਰ ਦੀਆਂ ਖੇਡਾਂ ਵਿਚ ਬਲਦਾਂ ਦੀਆਂ ਦੌੜਾਂ ਮਸ਼ਹੂਰ ਸਨ, ਜਿਨ੍ਹਾਂ 'ਤੇ ਸੁਪਰੀਮ ਕੋਰਟ ਨੇ ਪਾਬੰਦੀ ਲਗਾ ਦਿੱਤੀ ਸੀ, ਜਿਸ ਵਿਚ ਪੂਰਾ ਅਧਿਐਨ ਕਰਨ ਤੋਂ ਬਾਅਦ ਇਕ ਐਕਟ ਪਾਸ ਕੀਤਾ ਜਾਵੇਗਾ ਕਿ ਪੰਜਾਬ ਵਿਚ ਜਾਨਵਰਾਂ ਅਤੇ ਪੰਛੀਆਂ ਦੀ ਕੀ ਭੂਮਿਕਾ ਸੀ, ਜੇਕਰ ਅਸੀਂ ਇਸਨੂੰ ਦੇਖੀਏ ਤਾਂ ਇਸਨੂੰ ਕੰਮ ਦੇ ਨਾਲ-ਨਾਲ ਮਨੋਰੰਜਨ ਵਿਚ ਵੀ ਸ਼ਾਮਿਲ ਕੀਤਾ ਗਿਆ ਸੀ, ਜਿਸ ਵਿਚ ਬਲਦਾਂ ਦੀਆਂ ਦੌੜਾਂ ਸ਼ੁਰੂ ਕੀਤੀਆਂ ਜਾਣਗੀਆਂ, ਜਿਸ ਵਿਚ ਇਕ ਐਕਟ ਲਿਆਂਦਾ ਜਾ ਰਿਹਾ ਹੈ।
ਜੇਕਰ ਅਸੀਂ ਪੰਜਾਬ ਵਿਚ ਸਿੱਖਿਆ ਵਿਭਾਗ ਵੱਲ ਵੇਖੀਏ ਤਾਂ ਵਿਭਾਗ ਨੇ ਪੰਜਾਬ ਵਿਚ ਵਧੀਆ ਕੰਮ ਕੀਤਾ ਹੈ, ਜਿਸ ਵਿਚ ਵਿਸ਼ੇਸ਼ ਅਧਿਆਪਕਾਂ ਦੀਆਂ 3600 ਅਸਾਮੀਆਂ ਭਰੀਆਂ ਜਾਣੀਆਂ ਹਨ, ਜਿਨ੍ਹਾਂ ਵਿਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਪੜ੍ਹਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਵਿਚ ਕੁਝ ਅਧਿਆਪਕਾਂ ਨੂੰ ਅਸਥਾਈ ਠੇਕੇ ਦੇ ਆਧਾਰ 'ਤੇ ਭਰਤੀ ਕੀਤਾ ਗਿਆ ਸੀ, ਉਨ੍ਹਾਂ 'ਤੇ ਵੀ ਇਸ ਫੈਸਲੇ ਨਾਲ ਵਿਚਾਰ ਕੀਤਾ ਜਾਵੇਗਾ।
ਚੀਮਾ ਨੇ ਦੱਸਿਆ ਕਿ 2 ਵਿਭਾਗਾਂ ਦੀਆਂ ਸਾਲਾਨਾ ਰਿਪੋਰਟਾਂ ਪਾਸ ਕੀਤੀਆਂ ਗਈਆਂ ਹਨ, ਜਿਸ ਵਿਚ ਕੁਝ ਦਿਨ ਪਹਿਲਾਂ ਬੀ.ਬੀ.ਐਮ.ਬੀ. ਦਾ ਮਾਮਲਾ ਗਰਮਾਇਆ ਸੀ, ਜਿਸ ਵਿਚ ਹਰਿਆਣਾ, ਰਾਜਸਥਾਨ ਅਤੇ ਕੇਂਦਰ ਨੇ ਪੰਜਾਬ ਦੇ ਪਾਣੀਆਂ 'ਤੇ ਦਾਅਵਾ ਕੀਤਾ ਸੀ, ਜਿਸ ਵਿਚ 21 ਅਕਤੂਬਰ 2021 ਨੂੰ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਸੀ, ਉਸ ਸਮੇਂ ਸੀ.ਆਈ.ਐਸ.ਐਫ. ਨੂੰ ਸੁਰੱਖਿਆ ਦਾ ਕੰਟਰੋਲ ਦੇਣ ਲਈ ਸਹਿਮਤੀ ਦਿੱਤੀ ਗਈ ਸੀ, ਜਿਸ ਵਿਚ ਅੱਜ ਦੀ ਮੀਟਿੰਗ ਵਿਚ ਇਹ ਸਹਿਮਤੀ ਵਾਪਸ ਲੈ ਲਈ ਗਈ ਹੈ ਅਤੇ ਸੈਸ਼ਨ ਵਿਚ ਇਕ ਵਿਸ਼ੇਸ਼ ਪ੍ਰਸਤਾਵ ਲਿਆਂਦਾ ਜਾਵੇਗਾ ਕਿ ਉੱਥੇ ਕੋਈ ਸੀ.ਆਈ.ਐਸ.ਐਫ. ਨਹੀਂ ਹੈ। ਸੁਰੱਖਿਆ ਵਿਚ ਪੰਜਾਬ ਪੁਲਿਸ ਕਿਸੇ ਤੋਂ ਘੱਟ ਨਹੀਂ ਹੈ, ਇਹ ਸੁਰੱਖਿਆ ਦਾ ਧਿਆਨ ਰੱਖੇਗੀ।