ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਨੂੰ ਲਿਖੀ ਚਿੱਠੀ


ਚੰਡੀਗੜ੍ਹ, 8 ਜੁਲਾਈ- ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਨੂੰ ਇਕ ਪੱਤਰ ਲਿਖਿਆ ਹੈ। ਉਨ੍ਹਾਂ ਇਸ ਸੰਬੰਧੀ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੈਂ ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਪੱਤਰ ਲਿਖ ਕੇ ਪੰਜਾਬ ਦੇ ਚਿੰਤਾਜਨਕ ਕਾਨੂੰਨ ਵਿਵਸਥਾ ਦੇ ਵਿਗੜਦੇ ਹਾਲਾਤ ਅਤੇ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਖਤਰਨਾਕ ਪ੍ਰਭਾਵਾਂ ’ਤੇ ਚਰਚਾ ਕਰਨ ਲਈ ਵਿਧਾਨ ਸਭਾ ਸੈਸ਼ਨ ਨੂੰ ਵਧਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਜਨਤਕ ਚਿੰਤਾ ਦੇ ਜ਼ਰੂਰੀ ਮੁੱਦੇ ਹਨ, ਜੋ ਕੇਂਦ੍ਰਿਤ ਬਹਿਸ ਦੀ ਮੰਗ ਕਰਦੇ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਵਲੋਂ 10-11 ਜੁਲਾਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ।