JALANDHAR WEATHER

ਚੋਰੀ ਦੇ 25 ਮੋਟਰਸਾਈਕਲਾਂ ਸਮੇਤ 2 ਕਾਬੂ

ਗੁਰੂਹਰਸਹਾਏ, 8 ਜੁਲਾਈ (ਕਪਿਲ ਕੰਧਾਰੀ)-ਡੀ.ਐਸ.ਪੀ. ਸਤਨਾਮ ਸਿੰਘ ਤੇ ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਨਾਕਾਬੰਦੀ ਦੌਰਾਨ ਪੁਲਿਸ ਪਾਰਟੀ ਵਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ 25 ਮੋਟਰਸਾਈਕਲ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ। ਪ੍ਰੈਸ ਕਾਨਫਰੰਸ ਕਰਦਿਆਂ ਫ਼ਿਰੋਜ਼ਪੁਰ ਦੇ ਐਸ.ਐਸ.ਪੀ. ਸਰਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਡੀ.ਐਸ.ਪੀ. ਸਤਨਾਮ ਸਿੰਘ ਤੇ ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਦੀ ਵਧੀਆ ਕਾਰਗੁਜ਼ਾਰੀ ਕਾਰਨ ਅੱਜ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ ਤੇ ਉਨ੍ਹਾਂ ਕੋਲੋਂ 25 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ।

ਉਨ੍ਹਾਂ ਕਿਹਾ ਕਿ ਅਵਤਾਰ ਸਿੰਘ ਉਰਫ ਤਾਰੀ ਪੁੱਤਰ ਮਲਕੀਤ ਸਿੰਘ ਵਾਸੀ ਚੱਠਾ ਜ਼ਿਲ੍ਹਾ ਜਲੰਧਰ ਹਾਲ ਵਾਸੀ ਕੁਟਬਗੜ੍ਹ ਭਾਟਾ ਤੇ ਸੰਦੀਪ ਸਿੰਘ ਪੁੱਤਰ ਕੱਕਾ ਸਿੰਘ ਵਾਸੀ ਮੋਰਾ ਵਾਲ਼ਾ ਥਾਣਾ ਅਮੀਰਖਾਸ ਜ਼ਿਲ੍ਹਾ ਫਾਜ਼ਿਲਕਾ ਦੇ ਰਹਿਣ ਵਾਲੇ ਹਨ ਜੋ ਕਿ ਬਠਿੰਡਾ, ਮਾਨਸਾ, ਜਲਾਲਾਬਾਦ ਤੇ ਹੋਰ ਵੱਖ-ਵੱਖ ਥਾਵਾਂ ਤੋਂ ਮੋਟਰਸਾਈਕਲ ਚੋਰੀ ਕਰਦੇ ਸਨ ਤੇ ਅਵਤਾਰ ਸਿੰਘ ਉਰਫ ਤਾਰੀ ਉਤੇ ਵੱਖ-ਵੱਖ ਸ਼ਹਿਰ ਦੇ ਥਾਣਿਆਂ ਵਿਚ 19  ਮਾਮਲੇ ਦਰਜ ਹਨ। ਫੜੇ ਗਏ ਵ੍ਹੀਕਲਾਂ ਵਿਚੋਂ ਤਿੰਨ ਨਵੇਂ ਬੁਲੇਟ ਮੋਟਰਸਾਈਕਲ, ਐਕਟਿਵਾ ਸਕੂਟਰੀ ਤੇ ਬਾਕੀ ਵੱਖ-ਵੱਖ ਮਾਰਕਾ ਦੇ ਮੋਟਰਸਾਈਕਲ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਫੜੇ ਗਏ ਦੋਵਾਂ ਚੋਰਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ