ਸੰਜੇ ਵਰਮਾ ਕਤਲ ਕੇਸ 'ਚ ਐਨਕਾਊਂਟਰ, 2 ਮੁਲਜ਼ਮਾਂ ਦੀ ਮੌਤ

ਅਬੋਹਰ, 8 ਜੁਲਾਈ (ਸੰਦੀਪ ਸੋਖਲ)-ਅਬੋਹਰ ਨੇੜੇ ਐਨਕਾਊਂਟਰ ਦੀ ਵੱਡੀ ਖਬਰ ਸਾਹਮਣੇ ਆਈ ਹੈ ਤੇ 2 ਮੁਲਜ਼ਮਾਂ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਕੱਪੜਾ ਕਾਰੋਬਾਰੀ ਦੇ ਕਤਲ ਤੋਂ ਬਾਅਦ ਵੱਡਾ ਐਕਸ਼ਨ ਹੋਇਆ ਹੈ। ਅਬੋਹਰ ਵਿਚ ਸੰਜੇ ਵਰਮਾ ਹੱਤਿਆਕਾਂਡ ਮਾਮਲੇ ਵਿਚ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈl ਪੁਲਿਸ ਨੇ ਦੋ ਮੁਲਜ਼ਮਾਂ ਨੂੰ ਮੁਕਾਬਲੇ ਵਿਚ ਮਾਰ ਮੁਕਾਇਆ ਹੈ। ਪੁਲਿਸ ਮੁਤਾਬਕ 30 ਬੋਰ ਦਾ ਪਿਸਟਲ ਰਿਕਵਰ ਹੋਇਆ ਹੈ। ਮਾਰੇ ਗਏ ਮੁਲਜ਼ਮ ਕਤਲ ਕੇਸ ‘ਚ ਸ਼ਾਮਿਲ ਸਨ।
ਕੱਪੜੇ ਵਪਾਰੀ ਦੇ ਹੋਏ ਕਤਲ ਕਾਂਡ ਵਿਚ ਡੀ.ਜੀ.ਪੀ. ਕ੍ਰਾਈਮ ਵਲੋਂ ਪ੍ਰੈੱਸ ਕਾਨਫਰੰਸ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਉਨ੍ਹਾਂ ਨੂੰ ਪੁੱਛਗਿੱਛ ਲਈ ਦੱਸੀ ਗਈ ਜਗ੍ਹਾ ਉਤੇ ਲਿਆਂਦਾ ਗਿਆ ਤਾਂ ਉਨ੍ਹਾਂ ਵਲੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਨਾਲ ਹੋਏ ਮੁਕਾਬਲੇ ਵਿਚ ਇਕ ਪੁਲਿਸ ਮੁਲਾਜ਼ਮ ਜ਼ਖਮੀ ਹੋਇਆ ਅਤੇ ਪੁਲਿਸ ਵਲੋਂ ਫੜੇ ਗਏ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦਾ ਐਨਕਾਊਂਟਰ ਕਰ ਦਿੱਤਾ ਗਿਆ।
ਦੱਸਿਆ ਜਾ ਰਿਹਾ ਕਿ ਅਬੋਹਰ ਦੇ ਪੰਜ ਪੀਰ ਇਲਾਕੇ ਨੇੜੇ ਦੋ ਮੁਲਜ਼ਮਾਂ ਦਾ ਐਨਕਾਊਂਟਰ ਕਰ ਦਿੱਤਾ ਗਿਆ। ਹਾਲਾਂਕਿ ਇਸ ਕਾਰਵਾਈ ਦੌਰਾਨ ਇਕ ਪੁਲਿਸ ਕਰਮਚਾਰੀ ਦੇ ਵੀ ਗੋਲੀ ਲੱਗੀ ਹੈ, ਜਿਸ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ l ਪੰਜਾਬ ਪੁਲਿਸ ਦੀ ਟੀਮ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਰਾਮ ਰਤਨ ਅਤੇ ਜਸਪ੍ਰੀਤ ਸਿੰਘ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਲੈ ਕੇ ਜਾ ਰਹੀ ਸੀ। ਇਸ ਦੌਰਾਨ ਤਿੰਨ ਅਣਪਛਾਤੇ ਹਮਲਾਵਰਾਂ ਨੇ ਪੁਲਿਸ ਟੀਮ 'ਤੇ ਗੋਲੀਬਾਰੀ ਕਰਕੇ ਮੁਲਜ਼ਮਾਂ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ। ਮੁਕਾਬਲੇ ਵਿਚ ਸੀਨੀਅਰ ਕਾਂਸਟੇਬਲ ਮਨਿੰਦਰ ਸਿੰਘ ਜ਼ਖਮੀ ਹੋ ਗਿਆ। ਪੁਲਿਸ ਨੂੰ ਮੌਕੇ ਤੋਂ ਕਈ ਮਹੱਤਵਪੂਰਨ ਸੁਰਾਗ ਮਿਲੇ ਹਨ, ਜਾਂਚ ਜਾਰੀ ਹੈ ਅਤੇ ਜਲਦੀ ਹੀ ਕਈ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।