ਨੌਜਵਾਨ ਨੇ ਫਾਹਾ ਲੈ ਕੇ ਕੀਤੀ ਆਤਮ-ਹੱਤਿਆ

ਕਪੂਰਥਲਾ, 8 ਜੁਲਾਈ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਸ਼ੇਖਾਵਾਲਾ ਵਿਖੇ ਨਾਨਕਿਆਂ ਘਰ ਆਏ ਇਕ ਨੌਜਵਾਨ ਨੇ ਘਰ ਵਿਚ ਕਥਿਤ ਤੌਰ 'ਤੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਸੰਨੀ ਪੁੱਤਰ ਬਲਬੀਰ ਵਾਸੀ ਫੋਕਲ ਪੁਆਇੰਟ ਜਲੰਧਰ ਰਹਿਣ ਵਾਲਾ ਹੈ ਤੇ ਕੁਝ ਦਿਨ ਪਹਿਲਾਂ ਆਪਣੇ ਨਾਨਕੇ ਘਰ ਆਇਆ ਹੋਇਆ ਸੀ ਅਤੇ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸਨੇ ਅੱਜ ਘਰ ਵਿਚ ਛੱਤ ਦੇ ਪੱਖੇ ਨਾਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ, ਜਿਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।