JALANDHAR WEATHER

ਪਨਬਸ ਮੁਲਾਜ਼ਮਾਂ ਦੀ ਤਿੰਨ ਦਿਨ ਸੂਬਾ ਪੱਧਰੀ ਹੜਤਾਲ ਸ਼ੁਰੂ

ਅੰਮ੍ਰਿਤਸਰ, 9 ਜੁਲਾਈ (ਗਗਨਦੀਪ ਸ਼ਰਮਾ)- ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ’ਚ ਪਨਬਸ ਮੁਲਾਜ਼ਮਾਂ ਦੀ ਤਿੰਨ ਦਿਨਾਂ ਸੂਬਾ ਪੱਧਰੀ ਹੜਤਾਲ ਅੱਜ ਤੋਂ ਸ਼ੁਰੂ ਹੋ ਗਈ ਹੈ, ਜਿਸ ਦੇ ਚਲਦਿਆਂ ਸੂਬੇ ਭਰ ਦੀਆਂ ਪਨਬਸ ਅਤੇ ਪੀ. ਆਰ. ਟੀ. ਸੀ. ਬੱਸਾਂ ਦੇ ਪਹੀਏ ਦੇਰ ਰਾਤ 12 ਵਜੇ ਤੋਂ ਜਾਮ ਹੋ ਗਏ। ਅਜਿਹੀ ਸਥਿਤੀ ਵਿਚ ਲੋਕਾਂ ਨੂੰ ਨਿੱਜੀ ਬੱਸਾਂ ਵਿਚ ਸਫ਼ਰ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੰਮ੍ਰਿਤਸਰ-2 ਡਿਪੂ ਦੇ ਪਨਬਸ ਮੁਲਾਜ਼ਮਾਂ ਵਲੋਂ ਹੜਤਾਲ ਦੀ ਸ਼ੁਰੂਆਤ ਕਰਦਿਆਂ ਭਗਵੰਤ ਮਾਨ ਸਰਕਾਰ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ