ਟਰੇਡ ਯੂਨੀਅਨਾਂ ਤੇ ਕਿਸਾਨਾਂ ਨੇ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਕੱਢਿਆ ਰੋਸ ਮਾਰਚ
ਨਾਭਾ, (ਪਟਿਆਲਾ), 9 ਜੁਲਾਈ (ਜਗਨਾਰ ਸਿੰਘ ਦੁਲੱਦੀ)- ਭਾਰਤ ਬੰਦ ਦੇ ਸੱਦੇ ਤਹਿਤ ਅੱਜ ਰਿਆਸਤੀ ਸ਼ਹਿਰ ਨਾਭਾ ਦੇ ਬਾਜ਼ਾਰਾਂ ਵਿਚ ਟਰੇਡ ਯੂਨੀਅਨ ਅਤੇ ਕਿਸਾਨ ਯੂਨੀਅਨਾਂ ਵਲੋਂ ਮੰਗਾਂ ਲਈ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖਿਲਾਫ਼ ਰੋਸ ਮਾਰਚ ਕੱਢਿਆ ਗਿਆ, ਜੋ ਕਿ ਸਥਾਨਕ ਪਟਿਆਲਾ ਗੇਟ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਬੌੜਾਂ ਗੇਟ ਵਿਖੇ ਸਮਾਪਤ ਹੋਇਆ। ਆਗੂਆਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਨੂੰ ਸਾਡੀਆਂ ਮੰਗਾਂ ਵੱਲ ਧਿਆਨ ਦੇ ਕੇ ਉਨ੍ਹਾਂ ਦਾ ਹੱਲ ਕਰਨਾ ਚਾਹੀਦਾ ਹੈ।