JALANDHAR WEATHER

ਕਿਸਾਨ ਜਥੇਬੰਦੀ ਦੇ ਆਗੂਆਂ ਨੇ ਭਗਵੰਤ ਮਾਨ ਦਾ ਪੁਤਲਾ ਫ਼ੂਕਿਆ

ਚੱਬਾ, (ਅੰਮ੍ਰਿਤਸਰ), 9 ਜੁਲਾਈ (ਜੱਸਾ ਅਨਜਾਣ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਗੁਰਬਚਨ ਸਿੰਘ ਚੱਬਾ ਅਤੇ ਜਥੇਦਾਰ ਜਗਜੀਤ ਸਿੰਘ ਵਰਪਾਲ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਤਰਨਤਾਰਨ ਰੋਡ ਅੱਡਾ ਚੱਬਾ ਵਿਖੇ ਪੁਤਲਾ ਫੂਕ ਕੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਇਸ ਮੌਕੇ ਆਗੂਆਂ ਨੇ ਬੋਲਦਿਆਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਨੰਗਲ ਝੋੜ ਦੀਆਂ ਜ਼ਮੀਨਾਂ ’ਚੋਂ ਲੰਘ ਰਹੇ ਹਾਈਵੇ ਦਾ ਕਿਸਾਨਾਂ ਨੂੰ ਬਿਨਾਂ ਪੈਸਾ ਦਿੱਤਿਆਂ ਭਗਵੰਤ ਮਾਨ ਦੀ ਸਰਕਾਰ ਵਲੋਂ ਕਬਜ਼ਾ ਕੀਤਾ ਜਾ ਰਿਹਾ ਹੈ, ਜਿਸ ਨੂੰ ਕਿਸਾਨ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਦੀਆਂ ਫ਼ਸਲਾਂ ’ਚ ਲਗਾਇਆ ਗਿਆ ਝੋਨਾ ਵਾਹ ਦਿੱਤਾ ਗਿਆ। ਵਿਰੋਧ ਕਰਦੇ ਕਿਸਾਨਾਂ ਉੱਪਰ ਲਾਠੀਚਾਰਜ ਕੀਤਾ ਗਿਆ। ਜਿਸ ਵਿਚ ਕਾਫੀ ਕਿਸਾਨ ਫੱਟੜ ਹੋ ਗਏ। ਇਕ ਕਿਸਾਨ ਦੇ ਕਾਫੀ ਸੱਟਾਂ ਲੱਗਣ ਕਾਰਨ ਉਹ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਵਰਪਾਲ ਨੇ ਕਿਹਾ ਕਿ ਇਹ ਜ਼ਮੀਨਾਂ ਕਿਸਾਨਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਅਲਾਟ ਕੀਤੀਆਂ ਗਈਆਂ ਹਨ, ਜਿਸ ਉੱਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਨਹੀਂ ਹੋਣ ਦੇਵਾਂਗੇ। ਬੇਸ਼ੱਕ ਸਾਡੇ ਸੀਸ ਧੜਾਂ ਤੋਂ ਅਲੱਗ ਹੋ ਜਾਣ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਮੋਦੀ ਸਰਕਾਰ ਦੇ ਇਸ਼ਾਰਿਆਂ ’ਤੇ ਨੱਚ ਰਹੀ ਹੈ, ਜਿਸ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਖਾਮਿਆਜ਼ਾ ਭੁਗਤਣਾ ਪਵੇਗਾ। ਇਸ ਮੌਕੇ ਉਨ੍ਹਾਂ ਨਾਲ ਸੈਂਕੜੇ ਕਿਸਾਨ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ