JALANDHAR WEATHER

ਟੈਕਨੀਕਲ ਸਰਵਿਸਜ਼ ਯੂਨੀਅਨ ਸਬ-ਡਵੀਜ਼ਨ ਢਿਲਵਾਂ ਵਲੋਂ ਹੜਤਾਲ

ਢਿਲਵਾਂ, (ਕਪੂਰਥਲਾ), 9 ਜੁਲਾਈ (ਪ੍ਰਵੀਨ ਕੁਮਾਰ)-ਟਰੇਡ ਯੂਨੀਅਨ ਵਲੋਂ ਅੱਜ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਦਾ ਸਮਰਥਨ ਕਰਦਿਆਂ ਟੈਕਨੀਕਲ ਸਰਵਿਸਜ਼ ਯੂਨੀਅਨ ਸਬ-ਡਵੀਜ਼ਨ ਢਿਲਵਾਂ ਵਲੋਂ ਜੁਆਇੰਟ ਫ਼ੋਰਮ ਦੇ ਸੱਦੇ ’ਤੇ ਅੱਜ ਸਥਾਨਕ ਬਿਜਲੀ ਦਫ਼ਤਰ ਦੇ ਬਾਹਰ ਯੂਨੀਅਨ ਦੇ ਸਕੱਤਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਹੜਤਾਲ ਕੀਤੀ ਗਈ ਹੈ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਅੱਜ ਦੀ ਇਹ ਹੜਤਾਲ ਨਿੱਜੀਕਰਨ ਦੇ ਵਿਰੋਧ ਵਜੋਂ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਉਹ ਪਿਛਲੇ ਸਮੇਂ ਤੋਂ ਵਿਰੋਧ ਕਰਦੇ ਆਏ ਹਨ ਪਰ ਸਰਕਾਰਾਂ ਸਰਕਾਰੀ ਮਹਿਕਮਿਆਂ ਵਿਚ ਪੱਕੀ ਭਰਤੀ ਕਰਨ ਦੀ ਬਜਾਏ ਇਸ ਨੂੰ ਨਿੱਜੀਕਰਨ ਦੇ ਰਾਹ ਤੋਰ ਰਹੀਆਂ ਹਨ, ਜਿਸ ਦਾ ਉਹ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਹੜਤਾਲ ਸਾਰਾ ਦਿਨ ਜਾਰੀ ਰਹੇਗੀ ਤੇ ਇਸ ਦੌਰਾਨ ਬਿਜਲੀ ਮੁਲਾਜ਼ਮ ਕੋਈ ਕੰਮ ਨਹੀਂ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ