JALANDHAR WEATHER

ਬੈਂਕਿੰਗ, ਡਾਕ ਸਮੇਤ ਹੋਰਨਾਂ ਜਥੇਬੰਦੀਆਂ ਨੇ ਕੀਤੀ ਹੜਤਾਲ

ਅੰਮ੍ਰਿਤਸਰ, 9 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਟਰੇਡ ਯੂਨੀਅਨ ਵਲੋਂ ਦਿੱਤੇ ਸੱਦੇ ਤੋਂ ਬਾਅਦ ਅੱਜ ਬੈਂਕਿੰਗ ਡਾਕ ਬੀਮਾ ਸਮੇਤ ਹੋਰਨਾਂ ਕਾਮਿਆਂ ਵਲੋਂ ਹੜਤਾਲ ਕੀਤੀ ਗਈ। ਇਸੇ ਲੜੀ ਤਹਿਤ ਅੱਜ ਅੰਮ੍ਰਿਤਸਰ ਵਿਚ ਵੀ ਇਨਕਮ ਟੈਕਸ ਦਫਤਰ ਦੇ ਕਰਮਚਾਰੀਆਂ ਮੁੱਖ ਪੋਸਟ ਆਫਿਸ ਵਿਖੇ ਪੋਸਟਮੈਨ ਕਰਮਚਾਰੀਆਂ ਅਤੇ ਬੈਂਕਿੰਗ ਨਾਲ ਸੰਬੰਧਿਤ ਕਰਮਚਾਰੀਆਂ ਵਲੋਂ ਵੱਖ-ਵੱਖ ਰੋਸ ਰੈਲੀਆਂ ਕੱਢੀਆਂ ਗਈਆਂ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਾਲੇ ਤੱਕ ਪ੍ਰਵਾਨ ਨਹੀਂ ਕੀਤਾ ਗਿਆ, ਜਿਸ ਦੇ ਰੋਸ ਵਜੋਂ ਅੱਜ ਉਨ੍ਹਾਂ ਨੂੰ ਮਜਬੂਰਨ ਸੜਕਾਂ 'ਤੇ ਉਤਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਅਜੇ ਵੀ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ