ਪਨਬੱਸ ਤੇ ਪੀ.ਆਰ.ਟੀ.ਸੀ. ਦੀ ਹੜਤਾਲ ਦੇ ਮੱਦੇਨਜ਼ਰ ਸਰਕਾਰ ਵਲੋਂ 4 ਵਜੇ ਮੀਟਿੰਗ ਦਾ ਸੱਦਾ ਪੱਤਰ
ਚੰਡੀਗੜ੍ਹ, 9 ਜੁਲਾਈ (ਅਜਾਇਬ ਔਜਲਾ)-ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੀ ਅੱਜ ਚੱਲ ਰਹੀ ਹੜਤਾਲ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਅੱਜ ਸ਼ਾਮੀਂ 4 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਲਈ ਸੱਦਾ ਪੱਤਰ ਭੇਜਿਆ ਗਿਆ ਹੈ। ਇਹ ਮੀਟਿੰਗ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਣੀ ਨਿਰਧਾਰਿਤ ਕੀਤੀ ਗਈ ਹੈ।