ਸਿਵਲ ਸਰਜਨ ਹੁਸ਼ਿਆਰਪੁਰ ਵਲੋਂ ਬਿਆਸ ਦਰਿਆ ਦਾ ਦੌਰਾ

ਭੰਗਾਲਾ, ਹੁਸ਼ਿਆਰਪੁਰ, 9 ਜੁਲਾਈ (ਬਲਵਿੰਦਰਜੀਤ ਸਿੰਘ ਸੈਣੀ)-ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਪਵਨ ਕੁਮਾਰ, ਡਾਕਟਰ ਸਲੇਸ਼ ਕੁਮਾਰ ਜ਼ਿਲ੍ਹਾ ਐਪੀਡੀਮੋਲੋਜਿਸਟ ਆਈ. ਡੀ. ਐਸ. ਪੀ. ਵਲੋਂ ਦਰਿਆ ਬਿਆਸ ਵਿਚ ਪਾਣੀ ਦਾ ਪੱਧਰ ਚੈੱਕ ਕਰਨ ਲਈ ਵਿਸ਼ੇਸ਼ ਤੌਰ ਉਤੇ ਦੌਰਾ ਕੀਤਾ ਅਤੇ ਮੈਡੀਕਲ ਟੀਮਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਨਾਲ ਡਾਕਟਰ ਰਮਨ ਕੁਮਾਰ ਐਸ. ਐਮ. ਓ. ਮੁਕੇਰੀਆਂ ਅਤੇ ਬੁਢਾਬੜ ਵਿਸ਼ੇਸ਼ ਤੌਰ ਉਤੇ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਪਵਨ ਕੁਮਾਰ ਨੇ ਦੱਸਿਆ ਕਿ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਪੰਜਾਬ ਸਰਕਾਰ ਵਲੋਂ ਮੁੱਖ ਹਦਾਇਤਾਂ ਦਿੱਤੀਆਂ ਗਈਆਂ ਹਨ, ਜਿਸ ਨੂੰ ਮੁੱਖ ਰੱਖਦਿਆਂ ਅਸੀਂ ਬਿਆਸ ਦਰਿਆ ਦੇ ਕਿਨਾਰੇ ਉਤੇ ਵਸੇ ਪਿੰਡਾਂ ਵਿਖੇ ਦੌਰੇ ਕਰਕੇ ਲੋਕਾਂ ਨੂੰ ਸੁਚੇਤ ਕਰ ਰਹੇ ਹਾਂ। ਉਨ੍ਹਾਂ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਕੋਈ ਵੀ ਮੁਸ਼ਕਿਲ ਆਉਂਦੀ ਹੈ ਤਾਂ ਉਹ ਸਾਡੀਆਂ ਸਿਹਤ ਟੀਮਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਵਿਚ ਪਾਣੀ ਦੀ ਸਥਿਤੀ ਬਿਲਕੁਲ ਕੰਟਰੋਲ ਵਿਚ ਹੈ ਤੇ ਇਲਾਕਾ ਨਿਵਾਸੀਆਂ ਨੂੰ ਡਰਨ ਦੀ ਕੋਈ ਲੋੜ ਨਹੀਂ। ਇਸ ਮੌਕੇ ਉਨ੍ਹਾਂ ਨਾਲ ਰਾਜਦੀਪ ਸਿੰਘ, ਸੁਖਵਿੰਦਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ।