JALANDHAR WEATHER

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਨਵੇਂ ਬਣਾਏ ਸਟੂਡੀਓ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 9 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤਿਆਰ ਕਰਵਾਏ ਗਏ ਨਵੇਂ ਸਟੂਡੀਓ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ। ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਟੂਡੀਓ ਨੂੰ ਕਾਰਜਸ਼ੀਲ ਕਰਦਿਆਂ ਕਿਹਾ ਕਿ ਮੀਡੀਆ ਦੀਆਂ ਬਦਲੀਆਂ ਲੋੜਾਂ ਅਤੇ ਪ੍ਰਚਾਰ-ਪ੍ਰਸਾਰ ਦੇ ਯੁੱਗ ਵਿਚ ਸੰਸਥਾ ਦੀਆਂ ਗਤੀਵਿਧੀਆਂ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਨਵੀਆਂ ਤਕਨੀਕਾਂ ਬੇਹੱਦ ਜ਼ਰੂਰੀ ਹਨ।

ਉਨ੍ਹਾਂ ਕਿਹਾ ਕਿ ਸਮੇਂ ਦੇ ਹਾਣੀ ਬਣਦਿਆਂ ਸਿੱਖ ਸੰਸਥਾ ਦੀਆਂ ਗਤੀਵਿਧੀਆਂ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨ ਕਰ ਰਹੀ ਹੈ। ਇਸੇ ਤਹਿਤ ਅਤਿ-ਆਧੁਨਿਕ ਤਕਨੀਕ ਨਾਲ ਇਹ ਸਟੂਡੀਓ ਤਿਆਰ ਕਰਵਾਇਆ ਗਿਆ ਹੈ, ਜਿਸ ਦਾ ਮਕਸਦ ਸਿੱਖੀ ਦੇ ਸੁਨੇਹੇ ਨੂੰ ਆਧੁਨਿਕ ਤਕਨੀਕ ਜ਼ਰੀਏ ਵਿਸ਼ਵ ਭਰ ਦੀਆਂ ਸੰਗਤਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸਿੱਖ ਸਿਧਾਂਤਾਂ ਅਤੇ ਗੁਰਮਤਿ ਨਾਲ ਜੋੜਨਾ ਹੈ। ਇਸ ਲਈ ਸਟੂਡੀਓ ਵਿਚ ਸਿੱਖ ਇਤਿਹਾਸ, ਗੁਰਮਤਿ ਸਿਧਾਂਤ ਅਤੇ ਸਿੱਖ ਰਹਿਤ ਮਰਿਯਾਦਾ ’ਤੇ ਆਧਾਰਿਤ ਪ੍ਰੋਗਰਾਮ ਤਿਆਰ ਕੀਤੇ ਜਾਣਗੇ। ਇਸ ਤੋਂ ਇਲਾਵਾ ਸਿੱਖ ਸੰਸਥਾ ਵਲੋਂ ਧਰਮ ਪ੍ਰਚਾਰ, ਸਿੱਖਿਆ, ਸਿਹਤ ਅਤੇ ਲੋਕ ਭਲਾਈ ਦੇ ਖੇਤਰ ਵਿਚ ਕੀਤੇ ਜਾਂਦੇ ਕਾਰਜਾਂ ਨੂੰ ਉਭਾਰਨ ਲਈ ਵੀ ਇਸ ਨੂੰ ਵਰਤੋਂ ਵਿਚ ਲਿਆਂਦਾ ਜਾਵੇਗਾ।

ਸਟੂਡੀਓ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਸ. ਮੋਹਨ ਸਿੰਘ ਬੰਗੀ, ਬੀਬੀ ਜੋਗਿੰਦਰ ਕੌਰ, ਸ. ਨਵਤੇਜ ਸਿੰਘ ਕਾਉਣੀ, ਸ. ਜਸਮੇਰ ਸਿੰਘ ਲਾਛੜੂ, ਓ.ਐਸ.ਡੀ. ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸਹਾਇਕ ਸੁਪ੍ਰਿੰਟੈਂਡੈਂਟ ਸ. ਸੁਰਜੀਤ ਸਿੰਘ ਰਾਣਾ ਆਦਿ ਮੌਜੂਦ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ