ਸੀ.ਐਮ. ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਐਸ.ਵਾਈ.ਐਲ. ਮੁੱਦੇ 'ਤੇ ਮੀਟਿੰਗ ਲਈ ਸ਼੍ਰਮ ਸ਼ਕਤੀ ਭਵਨ ਪੁੱਜੇ

ਚੰਡੀਗੜ੍ਹ, 9 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਸ.ਵਾਈ.ਐਲ. (ਸਤਲੁਜ-ਯਮੁਨਾ ਲਿੰਕ) ਦੇ ਮੁੱਦੇ 'ਤੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਲਈ ਦਿੱਲੀ ਦੇ ਸ਼੍ਰਮ ਸ਼ਕਤੀ ਭਵਨ ਪਹੁੰਚੇ।
ਦੱਸ ਦਈਏ ਕਿ ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਆਗੂਆਂ ਦੀ ਜੋ ਕਿ ਪੰਜਾਬ ਭਵਨ ਚੰਡੀਗੜ੍ਹ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦਰਮਿਆਨ ਚੱਲ ਰਹੀ ਹੜਤਾਲ ਦੇ ਮੱਦੇਨਜ਼ਰ ਤੇ ਯੂਨੀਅਨ ਦੀਆਂ ਮੰਗਾਂ ਦੇ ਸਿਲਸਿਲੇ ਵਿਚ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠ ਮੀਟਿੰਗ ਵਿਚ ਹਿੱਸਾ ਲੈਣ ਲਈ ਆਏ ਹਨ। ਇਨ੍ਹਾਂ ਵਿਚ ਸ਼ਮਸ਼ੇਰ ਸਿੰਘ, ਹਰਕੇਸ਼ ਕੁਮਾਰ, ਜਗਤਾਰ ਸਿੰਘ, ਬਲਜੀਤ ਸਿੰਘ, ਰਮਨਦੀਪ ਸਿੰਘ, ਬਲਜਿੰਦਰ ਸਿੰਘ, ਜਗਜੀਤ ਸਿੰਘ ਅਤੇ ਹਰਜਿੰਦਰ ਸਿੰਘ ਸ਼ਾਮਿਲ ਹਨ।