ਰਮਨ ਅਰੋੜਾ ਦੀ ਜ਼ਮਾਨਤ ਪਟੀਸ਼ਨ 'ਤੇ 11 ਜੁਲਾਈ ਨੂੰ ਹੋਵੇਗਾ ਫੈਸਲਾ

ਜਲੰਧਰ, 9 ਜੁਲਾਈ-ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਨਾਭਾ ਜੇਲ੍ਹ ਵਿਚ ਬੰਦ ਵਿਧਾਇਕ ਰਮਨ ਅਰੋੜਾ ਸਬੰਧੀ ਅੱਜ ਅਦਾਲਤ ਵਿਚ ਸੁਣਵਾਈ ਹੋਈ। ਇਸ ਦੌਰਾਨ ਵਿਧਾਇਕ ਦੇ ਕੁੜਮ ਸਬੰਧੀ ਸੈਸ਼ਨ ਕੋਰਟ ਵਿਚ ਵੀ ਸੁਣਵਾਈ ਹੋਈ। ਜਿਥੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਣਯੋਗ ਜੱਜ ਨੇ ਫੈਸਲਾ ਰਾਖਵਾਂ ਰੱਖ ਲਿਆ। ਅਜਿਹੀ ਸਥਿਤੀ ਵਿਚ ਹੁਣ ਮਾਣਯੋਗ ਜੱਜ ਨੇ ਵਿਧਾਇਕ ਰਮਨ ਅਰੋੜਾ ਅਤੇ ਕੁੜਮ ਸਬੰਧੀ ਸੁਣਵਾਈ ਲਈ 11 ਜੁਲਾਈ ਦੀ ਤਰੀਕ ਤੈਅ ਕੀਤੀ ਹੈ।
ਦਰਅਸਲ, ਅਦਾਲਤ ਵਿਚ ਸੁਣਵਾਈ ਦੌਰਾਨ ਬਹਿਸ ਕਾਫ਼ੀ ਦੇਰ ਤੱਕ ਚੱਲੀ, ਜਿਸ ਤੋਂ ਬਾਅਦ ਮਾਣਯੋਗ ਜੱਜ ਨੇ ਦੋਵਾਂ ਧਿਰਾਂ ਨੂੰ ਕੱਲ੍ਹ ਤੱਕ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਦੁਪਹਿਰ ਦੇ ਖਾਣੇ ਤੋਂ ਪਹਿਲਾਂ, ਸਰਕਾਰੀ ਵਕੀਲ ਨੇ ਵਿਜੀਲੈਂਸ ਬਿਊਰੋ ਵਲੋਂ ਪੱਖ ਪੇਸ਼ ਕੀਤਾ। ਇਸ ਦੇ ਨਾਲ ਹੀ ਦੁਪਹਿਰ ਦੇ ਖਾਣੇ ਤੋਂ ਬਾਅਦ, ਵਿਧਾਇਕ ਰਮਨ ਅਰੋੜਾ ਦੇ ਵਕੀਲ ਦਰਸ਼ਨ ਸਿੰਘ ਦਿਆਲ ਅਤੇ ਨਵੀਨ ਚੱਢਾ ਨੇ ਦਲੀਲਾਂ ਪੇਸ਼ ਕੀਤੀਆਂ, ਜਿਸ ਤੋਂ ਬਾਅਦ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ। ਅਜਿਹੇ ਵਿਚ ਹੁਣ ਇਸ ਮਾਮਲੇ ਦੀ ਸੁਣਵਾਈ 11 ਜੁਲਾਈ ਨੂੰ ਹੋਵੇਗੀ।