ਗੁਜਰਾਤ : ਪੁਲ ਢਹਿਣ ਦੀ ਘਟਨਾ ‘ਤੇ ਮੁੱਖ ਮੰਤਰੀ ਭੂਪੇਂਦਰ ਪਟੇਲ ਵਲੋਂ ਸਹਾਇਤਾ ਰਾਸ਼ੀ ਦਾ ਐਲਾਨ

ਵਡੋਦਰਾ (ਗੁਜਰਾਤ), 9 ਜੁਲਾਈ-ਇਥੇ ਪੁਲ ਢਹਿ ਗਿਆ ਹੈ। ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਹਰੇਕ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੂੰ 4 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਦੱਸ ਦਈਏ ਕਿ ਅੱਜ ਗੰਭੀਰਾ ਪੁਲ ਢਹਿਣ ਕਾਰਨ ਨਦੀ ਵਿਚ ਟਰੱਕ ਡਿੱਗ ਗਿਆ ਸੀ ਤੇ ਹੁਣ ਤੱਕ 9 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਲਗਭਗ 9 ਜ਼ਖਮੀਆਂ ਨੂੰ ਹਸਪਤਾਲਾਂ ਵਿਚ ਭੇਜਿਆ ਗਿਆ ਹੈ।