JALANDHAR WEATHER

ਸਿੱਖ ਸ਼ਤਾਬਦੀਆਂ ਮਨਾਉਣ ਦਾ ਅਧਿਕਾਰ ਸਿਰਫ ਸ਼੍ਰੋਮਣੀ ਕਮੇਟੀ ਨੂੰ ਹੈ - ਧਾਮੀ

ਅੰਮ੍ਰਿਤਸਰ, 9 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਕਿਸੇ ਵੀ ਧਰਮ ਦੇ ਧਾਰਮਿਕ ਗ੍ਰੰਥ ਜਾਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ-ਏ-ਮੌਤ ਹੋਣੀ ਚਾਹੀਦੀ ਹੈ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੱਕ ਸਜ਼ਾਵਾਂ ਸਖਤ ਨਾ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਰੁਕ ਨਹੀਂ ਸਕਣਗੀਆਂ।

ਸਰਕਾਰ ਵਲੋਂ ਸ਼ਤਾਬਦੀਆਂ ਮਨਾਉਣ ਸਬੰਧੀ ਮੰਗੇ ਸੁਝਾਵਾਂ ਬਾਰੇ ਪ੍ਰਧਾਨ ਧਾਮੀ ਨੇ ਕਿਹਾ ਕਿ ਸਿੱਖ ਸ਼ਤਾਬਦੀਆਂ ਮਨਾਉਣ ਦਾ ਅਧਿਕਾਰ ਸਿਰਫ ਸ਼੍ਰੋਮਣੀ ਕਮੇਟੀ ਨੂੰ ਹੈ। ਜੇ ਸਰਕਾਰਾਂ ਮਨਾਉਣਾ ਚਾਹੁੰਦੀਆਂ ਹਨ ਤਾਂ ਉਹ ਸ਼ਤਾਬਦੀਆਂ ਨੂੰ ਮੁੱਖ ਰੱਖਦਿਆਂ ਕੋਈ ਵੱਡਾ ਹਸਪਤਾਲ ਜਾਂ ਕੋਈ ਇੰਜੀਨੀਅਰਿੰਗ ਕਾਲਜ ਖੋਲ੍ਹ ਦੇਣ, ਕੋਈ ਵੱਡਾ ਸੜਕ ਮਾਰਗ ਬਣਾ ਦੇਣ ਜਾਂ ਹੋਰ ਕਾਰਜ ਕਰ ਦੇਣ। ਉਨ੍ਹਾਂ ਕਿਹਾ ਕਿ ਪੰਥਕ ਜਥੇਬੰਦੀਆਂ ਦੀ ਰਾਇ ਲੈਣ ਲਈ ਸ਼੍ਰੋਮਣੀ ਕਮੇਟੀ ਵਲੋਂ ਹੁਣ 14 ਜੁਲਾਈ ਨੂੰ ਮੀਟਿੰਗ ਰੱਖੀ ਗਈ ਹੈ, ਜਿਸ ਵਿਚ ਬੈਠ ਕੇ ਸਮਾਗਮ ਉਲੀਕੇ ਜਾਣਗੇ।

ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਤਾਬਦੀ ਸਮਾਗਮਾਂ ਸਬੰਧੀ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਤੋਂ ਗੁ: ਗੁਰੂ ਕੇ ਮਹਿਲ ਤੋਂ ਇਕ ਵੱਡਾ ਸਮਾਗਮ ਕਰਕੇ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਤੇ ਹੋਰ ਸ਼ਤਾਬਦੀ ਸਮਾਗਮ ਵੀ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸ਼ਤਾਬਦੀਆਂ ਮੌਕੇ 23, 24, 25 ਨਵੰਬਰ ਨੂੰ ਤਿੰਨ ਦਿਨ ਲਗਾਤਾਰ ਸਮਾਗਮ ਤੇ ਨਗਰ ਕੀਰਤਨ ਹੋ ਰਹੇ ਹਨ। ਸਰਕਾਰਾਂ ਨੂੰ ਉਸਦੇ ਵਿਚ ਸ਼ਮੂਲੀਅਤ ਕਰਨੀ ਚਾਹੀਦੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ