JALANDHAR WEATHER

ਪੰਜਾਬ ਰੋਡਵੇਜ਼ ਤੇ ਪਨਬੱਸ ਦੀ ਸਰਕਾਰ ਨਾਲ ਬਣੀ ਸਹਿਮਤੀ

ਚੰਡੀਗੜ੍ਹ, 9 ਜੁਲਾਈ (ਅਜਾਇਬ ਔਜਲਾ)-ਪੰਜਾਬ ਰੋਡਵੇਜ਼ ਤੇ ਪਨਬੱਸ ਦੀ ਸਰਕਾਰ ਨਾਲ ਮੰਗਾਂ ਸੰਬੰਧੀ ਸਹਿਮਤੀ ਬਣ ਗਈ ਹੈ ਤੇ ਹੜਤਾਲ ਖਤਮ ਕਰਨ ਦਾ ਫੈਸਲਾ ਲੈ ਲਿਆ ਹੈ। ਸਰਕਾਰ ਅਤੇ ਰੋਡਵੇਜ਼ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਮੀਟਿੰਗ ਵਿਚ ਸਹਿਮਤੀ ਬਣ ਗਈ ਹੈ ਤੇ ਹੜਤਾਲ ਵਾਪਸ ਲੈਣ ਉਤੇ ਸਹਿਮਤੀ ਬਣ ਗਈ ਹੈ। ਪੰਜਾਬ ਰੋਡਵੇਜ਼ ਪਨਬੱਸ ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਹੜਤਾਲ ਖਤਮ ਹੋ ਗਈ ਹੈ।

ਹਰਪਾਲ ਚੀਮਾ ਨੇ ਕਿਹਾ ਕਿ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਉਹ ਹੜਤਾਲ ਖਤਮ ਕਰਨ ਲਈ ਸਹਿਮਤ ਹੋਏ ਹਨ ਕਿਉਂਕਿ ਕਰਮਚਾਰੀ ਅੱਜ ਅਤੇ ਅਗਲੇ ਦੋ ਦਿਨਾਂ ਲਈ ਹੜਤਾਲ 'ਤੇ ਸਨ। ਹਰਪਾਲ ਚੀਮਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸਥਾਈ ਹੱਲ ਲਈ ਦੁਬਾਰਾ ਮੀਟਿੰਗ ਬੁਲਾਈ ਗਈ ਹੈ, ਜੋ ਕਿ 28 ਤਰੀਕ ਨੂੰ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਸਮੱਸਿਆ ਦਾ ਸਥਾਈ ਹੱਲ ਨਿਕਲ ਆਵੇਗਾ। 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ