ਅੰਮ੍ਰਿਤਸਰ ਵਿਚ ਸਵੇਰ ਤੋਂ ਹੀ ਪੈ ਰਿਹੈ ਤੇਜ਼ ਮੀਂਹ

ਅੰਮ੍ਰਿਤਸਰ, 10 ਜੁਲਾਈ (ਹਰਮਿੰਦਰ ਸਿੰਘ)- ਅੰਮ੍ਰਿਤਸਰ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿਚ ਸਵੇਰ ਤੋਂ ਹੀ ਤੇਜ਼ ਬਰਸਾਤ ਹੋ ਰਹੀ ਹੈ, ਜਿਸ ਕਾਰਨ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਸ਼ਹਿਰ ਦੇ ਬਹੁਤ ਸਾਰੀਆਂ ਸੜਕਾਂ ਜਲ ਥਲ ਹੋ ਗਈਆਂ। ਮੌਸਮ ਵਿਭਾਗ ਅਨੁਸਾਰ ਸਵੇਰੇ 8:30 ਵਜੇ ਤੱਕ 27 ਮਿਲੀਮੀਟਰ ਤੱਕ ਮੀਂਹ ਪਿਆ, ਜੋ ਅਜੇ ਵੀ ਜਾਰੀ ਹੈ। ਇਸ ਦੇ ਨਾਲ ਹੀ ਤਾਪਮਾਨ ਵਿਚ ਗਿਰਾਵਟ ਆਈ ਹੈ।