ਸਰਕਾਰ ਐਲਾਨ ਤਾਂ ਕਰਦੀ ਹੈ, ਪਰ ਉਨ੍ਹਾਂ ’ਤੇ ਨਹੀਂ ਕਰਦੀ ਅਮਲ- ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 10 ਜੁਲਾਈ- ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ’ਤੇ, ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਦਿਖਾਵੇ ਦੀ ਖੇਡ ਖੇਡਦੇ ਹਨ ਪਰ ਉਹ ਕੋਈ ਕੰਮ ਨਹੀਂ ਕਰਨਾ ਚਾਹੁੰਦੇ। ਉਹ ਐਲਾਨ ਤਾਂ ਕਰਦੇ ਹਨ ਪਰ ਉਸ ’ਤੇ ਅਮਲ ਨਹੀਂ ਕਰਦੇ। ਉਨ੍ਹਾਂ ਦਾ ਵਿਸ਼ੇਸ਼ ਸੈਸ਼ਨ ਕਿਸ ਬਾਰੇ ਸੀ? ਲੋਟਸ ਆਪ੍ਰੇਸ਼ਨ। ਐਫ਼.ਆਈ.ਆਰ. ਦਰਜ ਕੀਤੀ ਗਈ, ਬਿਆਨ ਲਏ ਗਏ, ਅਸੀਂ ਕਿਹਾ ਕਿ ਭਾਜਪਾ ਨੇ ਸਾਡੇ ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ। ਇਹ ਸਾਰੀ ਦਿਖਾਵੇ ਦੀ ਖੇਡ ਹੈ।
ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਮੇਰੀ ਵੀਡੀਓ ਨਾਲ ਛੇੜਛਾੜ ਕੀਤੀ ਹੈ। ਇਸ ਲਈ, ਮੈਂ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ਉਨ੍ਹਾਂ ਦੇ ਨਕਲੀ ਵਿੱਤ ਮੰਤਰੀ ਵਿਰੁੱਧ ਪੁਲਿਸ ਸ਼ਿਕਾਇਤ ਦਰਜ ਕਰਵਾਈ ਹੈ। ਮੈਨੂੰ ਯਕੀਨ ਹੈ ਕਿ ਇਸ ਦੀ ਜਾਂਚ ਕੀਤੀ ਜਾਵੇਗੀ ਅਤੇ ਫਿਰ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਜਾਵੇਗਾ।