ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ
ਜਲੰਧਰ, 10 ਜੁਲਾਈ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਥਿਤ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਨੂਰਮਹਿਲ ਪਹੁੰਚੇ। ਅੱਜ ਗੁਰੂ ਪੂਰਨਿਮਾ ਦੇ ਮੌਕੇ ’ਤੇ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਿਚ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰੂ ਪੂਰਨਿਮਾ ਦੇ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ। ਹਰਿਆਣਾ ਦੇ ਮੁੱਖ ਮੰਤਰੀ ਦੇ ਨਾਲ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਅਤੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੀ ਸਮਾਗਮ ਵਿਚ ਮੌਜੂਦ ਸਨ।