ਸਕੂਲੀ ਬੱਸ ਪਲਟਣ ਨਾਲ ਕੰਡਕਟਰ ਦੀ ਮੌਤ

ਮਹਿਲ ਕਲਾਂ (ਬਰਨਾਲਾ),10 ਜੁਲਾਈ (ਅਵਤਾਰ ਸਿੰਘ ਅਣਖੀ) - ਆਏ ਦਿਨ ਹੋ ਰਹੇ ਸੜਕੀ ਹਾਦਸਿਆਂ 'ਚ ਅਨੇਕਾ ਜਾਨਾਂ ਜਾ ਰਹੀਆਂ ਹਨ। ਅੱਜ ਪਿੰਡ ਕਿ੍ਪਾਲ ਸਿੰਘ ਵਾਲਾ (ਬਰਨਾਲਾ) ਲਿੰਕ ਸੜਕ ਉੱਪਰ ਕ ਸਕੂਲ ਦੇ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਅਚਾਨਕ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਬੱਸ ਦੇ ਕੰਡਕਟਰ ਨੌਜਵਾਨ ਦੀ ਬੱਸ ਹੇਠਾਂ ਆਉਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ।
ਜਦਕਿ ਬੱਸ ਵਿਚ ਬੈਠੇ ਸਾਰੇ ਬੱਚਿਆਂ ਦਾ ਬਚਾਅ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਅੰਮ੍ਰਿਤਪਾਲ ਸਿੰਘ ਕਾਲੂ (30) ਪੁੱਤਰ ਜਗਦੇਵ ਸਿੰਘ ਵਾਸੀ ਕਲਾਲ ਮਾਜਰਾ (ਬਰਨਾਲਾ) ਵਜੋਂ ਹੋਈ ਹੈ।