JALANDHAR WEATHER

ਸ਼੍ਰੋਮਣੀ ਅਕਾਲੀ ਦਲ ਦੇ ਨਵ -ਨਿਯੁਕਤ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਅੱਜ ਜ਼ਿਲ੍ਹੇ ਦੀ ਸੀਨੀਅਰ ਲੀਡਰਸ਼ਿਪ ਅਤੇ ਵਰਕਰਾਂ ਨਾਲ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਅਤੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਅਤੇ ਕਿਰਪਾਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਵਿਧਾਇਕ ਮਲੋਟ ਹਰਪ੍ਰੀਤ ਸਿੰਘ ਕੋਟਭਾਈ, ਵਰਦੇਵ ਸਿੰਘ ਨੋਨੀ ਮਾਨ, ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਜਥੇ: ਨਵਤੇਜ ਸਿੰਘ ਕਾਉਣੀ ਮੈਂਬਰ ਸ਼੍ਰੋਮਣੀ ਕਮੇਟੀ, ਜਥੇ: ਹੀਰਾ ਸਿੰਘ ਚੜੇਵਾਨ, ਮਨਜਿੰਦਰ ਸਿੰਘ ਬਿੱਟੂ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਮੜਮੱਲੂ ਅਤੇ ਹੋਰ ਆਗੂ ਹਾਜ਼ਰ ਸਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਉਹ ਸੌਂਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਤੇ ਹਿੱਤਾਂ ਲਈ ਆਵਾਜ਼ ਬੁਲੰਦ ਕੀਤੀ ਹੈ । ਉਹ ਸਮੁੱਚੀ ਟੀਮ ਨਾਲ ਜ਼ਿਲ੍ਹੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ