ਜ਼ਹਿਰੀਲੀ ਚੀਜ਼ ਖਾਣ ਕਾਰਨ ਲੜਕੀ ਦੀ ਇਲਾਜ ਦੌਰਾਨ ਮੌਤ
ਕਪੂਰਥਲਾ, 10 ਜੁਲਾਈ (ਅਮਨਜੋਤ ਸਿੰਘ ਵਾਲੀਆ) - ਪਿੰਡ ਬੁਤਾਲਾ ਕੋਟਲੀ ਦੀ ਇਕ ਲੜਕੀ ਨੇ ਬੀਤੇ ਦਿਨ ਕਥਿਤ ਤੌਰ 'ਤੇ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਜੇ ਪੁੱਤਰ ਹਰਪ੍ਰੀਤ ਸਿੰਘ ਵਾਸੀ ਪਿੰਡ ਬੁਤਾਲਾ ਕੋਟਲੀ ਨੇ ਦੱਸਿਆ ਕਿ ਉਸ ਦੀ ਭੈਣ ਕਿਰਨਦੀਪ ਕੌਰ ਨੂੰ ਪਿੰਡ ਦਾ ਹੀ ਇਕ ਨੌਜਵਾਨ ਕਥਿਤ ਤੌਰ 'ਤੇ ਤੰਗ ਪ੍ਰੇਸ਼ਾਨ ਕਰਦਾ ਸੀ, ਜਿਸ ਤੋਂ ਤੰਗ ਆ ਕੇ ਉਸ ਨੇ ਬੀਤੀ 8 ਜੁਲਾਈ ਨੂੰ ਕੋਈ ਕਥਿਤ ਤੌਰ 'ਤੇ ਜ਼ਹਿਰੀਲੀ ਚੀਜ਼ ਖਾ ਲਈ । ਇਲਾਜ ਲਈ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਅੰਮਿ੍ਤਸਰ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ ਸੀ, ਜਿੱਥੇ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ । ਇਸ ਸੰਬੰਧੀ ਜਦੋਂ ਥਾਣਾ ਢਿਲਵਾਂ ਦੇ ਏ.ਐਸ.ਆਈ. ਪਰਮਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਿ੍ਤਕ ਲੜਕੀ ਕਿਰਨਦੀਪ ਕੌਰ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।